ਗੁਰਦਾਸਪੁਰ, 13 ਫਰਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਵਲੋਂ ਮੋਨੰੂ ਨਾਂਅ ਦੇ ਨੌਜਵਾਨ ਨੰੂ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ | ਜਦੋਂ ਕਿ ਪੁਲਿਸ ਵਲੋਂ ਸਤਨਾਮ ਸਿੰਘ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 15000 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲੇ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦੇਣ ਤਾਂ ਜੋ ਇਸ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |