17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਐੱਸ. ਐੱਸ. ਐੱਮ. ਕਾਲਜ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਦੀਨਾਨਗਰ, 13 ਫਰਵਰੀ (ਸੋਢੀ/ਸ਼ਰਮਾ)-ਐੱਸ. ਐੱਸ. ਐੱਮ. ਕਾਲਜ ਵਿਖੇ ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਸ਼ਾਖਾ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਸਾਂਝੇ ਪ੍ਰਬੰਧਾਂ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਸਨਮਾਨ ਸਮਾਰੋਹ ਅਤੇ 'ਭੋਜਨ ਰਾਹੀਂ ਸਿਹਤ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਅਤੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ, ਪ੍ਰਧਾਨ ਸਰਦੂਲ ਸਿੰਘ ਥਿਆੜਾ ਅਤੇ ਐੱਸ.ਡੀ.ਐਮ ਜਯੋਤਸਨਾ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦਾ ਆਰੰਭ ਆਏ ਮਹਿਮਾਨਾਂ ਵਲੋਂ ਵਿੱਦਿਆ ਜੋਤੀ ਜਗਾਉਣ ਨਾਲ ਹੋਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੀ ਪਹਿਚਾਣ ਦਾ ਅਟੁੱਟ ਹਿੱਸਾ ਹੈ ਤੇ ਇਸ ਦੀ ਰੱਖਿਆ ਤੇ ਪ੍ਰਚਾਰ ਲਈ ਹਰ ਸੰਸਥਾ ਅਤੇ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੀ ਅਨੁਭਵ ਤੇ ਸੱਭਿਆਚਾਰਕ ਵਿਰਾਸਤ ਦਾ ਖ਼ਜ਼ਾਨਾ ਹਨ ਅਤੇ ਉਨ੍ਹਾਂ ਦਾ ਆਦਰ-ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਪੰਜਾਬ ਸਟੇਟ ਫੁੱਟ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ ਅਤੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਨੇ ਸੰਬੋਧਨ ਕਰਦਿਆਂ ਪੰਜਾਬੀ ਮਾਂ ਬੋਲੀ, ਪੌਸ਼ਟਿਕ ਖਾਣੇ ਅਤੇ ਸਾਡੇ ਬਜ਼ੁਰਗ ਸਾਡਾ ਮਾਣ ਸਬੰਧੀ ਆਪਣੇ ਬੇਸ਼ਕੀਮਤੀ ਵਿਚਾਰ ਰੱਖੇ | ਮੁਕੇਸ਼ ਵਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੀ ਸੱਭਿਆਚਾਰਕ ਪਹਿਚਾਣ ਦੀ ਰੂਹ ਹੈ ਅਤੇ ਇਸ ਦੀ ਸੰਭਾਲ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ | ਡਾ: ਜੀ ਐਸ ਪੰਨੂ ਨੇ 'ਭੋਜਨ ਰਾਹੀਂ ਸਿਹਤ'' ਵਿਸ਼ੇ 'ਤੇ ਚਰਚਾ ਕਰਦੇ ਹੋਏ ਸੰਤੁਲਿਤ ਖੁਰਾਕ ਦੀ ਮਹੱਤਤਾ, ਸਾਫ਼-ਸੁਥਰੇ ਭੋਜਨ ਦੀ ਲੋੜ, ਪੌਸ਼ਟਿਕ ਤੱਤਾਂ ਦੀ ਭੂਮਿਕਾ ਅਤੇ ਮਿਲਾਵਟ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਭੋਜਨ ਸੁਰੱਖਿਆ ਅਤੇ ਪੋਸ਼ਣ ਸੰਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ | ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ, ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ ਤੁਲੀ, ਸਮਾਜ ਸੇਵਕ ਸੱਜਣ ਸਿੰਘ ਧੰਦਲ, ਸਰਵਣ ਸਿੰਘ ਧੰਦਲ, ਜਨਰਲ ਸਕੱਤਰ ਪਵਨ ਭਾਰਦਵਾਜ, ਜਸਬੀਰ ਸਿੰਘ ਸਮਰਾ, ਪ੍ਰੋ: ਪ੍ਰਬੋਧ ਗਰੋਵਰ, ਕੁੰਵਰ ਅੰਮਿ੍ਤਬੀਰ ਸਿੰਘ, ਡਾ: ਕਿਰਤਪ੍ਰੀਤ ਕੌਰ, ਸਰਬਜੀਤ ਸਿੰਘ ਡਿਗਰਾ, ਪਰਮਜੀਤ ਸਿੰਘ ਕਲਸੀ, ਰਣਜੀਤ ਕੌਰ, ਤਰੁਣਜੋਤ ਕੌਰ, ਸੁਰਿੰਦਰ ਮੋਹਨ ਤੇ ਕੁਲਦੀਪ ਕੌਰ ਤੇ ਪ੍ਰੋਫੈਸਰ ਸੋਨੂੰ ਮੰਗੋਤਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਏਡਿਡ ਸਕੂਲ ਰਿਟਾਇਰਡ ਟੀਚਰਜ਼ ਯੂਨੀਅਨ ਨੇ ਪਿ੍ੰਸੀਪਲ ਆਹਲੂਵਾਲੀਆ ਤੇ ਜੌਹਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਸਟਰ ਮੋਹਣ ਸਿੰਘ ਸਿੱਧਵਾਂ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।