ਪਠਾਨਕੋਟ, 13 ਫਰਵਰੀ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ 15 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਸੁਖਰਾਜ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਬਾਣੀ ਦੀ ਵਿਆਖਿਆ ਕਰਨਗੇ ਅਤੇ ਭਾਈ ਗੁਰਦੀਪ ਸਿੰਘ ਦਾ ਰਾਗੀ ਜਥਾ ਰਸਭਿਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ | ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕੀਤੀ | ਇਸ ਮੌਕੇ ਚਰਨ ਸਿੰਘ, ਪਿ੍ਤਪਾਲ ਸਿੰਘ, ਤਲਵਿੰਦਰ ਸਿੰਘ, ਗੁਰਦੀਪ ਸਿੰਘ ਬੈਂਸ, ਜਸਵਿੰਦਰ ਸਿੰਘ, ਮੈਨੇਜਰ ਸੋਹਨ ਸਿੰਘ, ਬਖ਼ਸ਼ੀਸ਼ ਸਿੰਘ ਹਾਜ਼ਰ ਸਨ |