16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹੜ੍ਹਾਂ ਦੌਰਾਨ ਮਾਰੇ ਗਏ 7 ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ

ਅਜੀਤ ਡੈਸਕ 14-02-2026
ਪਠਾਨਕੋਟ, 13 ਫਰਵਰੀ (ਵਿਨੋਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਇਕ ਪ੍ਰੋਗਰਾਮ ਦਾ ਆਯੋਜਨ ਸਕੱਤਰ ਕਮ ਸੀ.ਜੇ.ਐੱਮ. ਰੁਪਿੰਦਰ ਸਿੰਘ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਅਥਾਰਿਟੀ ਦੇ ਚੇਅਰਮੈਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਪਠਾਨਕੋਟ ਵਲੋਂ ਹੜ੍ਹਾਂ ਦੌਰਾਨ ਮਾਰੇ ਗਏ 7 ਪੀੜਤ ਪਰਿਵਾਰਾਂ ਨੂੰ 1403380 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਹੜ੍ਹਾਂ ਦੌਰਾਨ ਜੁਡੀਸ਼ੀਅਲ ਅਧਿਕਾਰੀ, ਐਡਵੋਕੇਟ ਅਤੇ ਪੀ.ਐਲ.ਵੀ. ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਸੀ ਤੇ ਮੌਕੇ 'ਤੇ ਹੀ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ਗਈ ਸੀ ਅਤੇ 7 ਹੜ੍ਹ ਪੀੜਤ ਪਰਿਵਾਰਾਂ ਨੂੰ 7.70000 ਹਜ਼ਾਰ ਰੁਪਏ ਦੀ ਆਰਥਿਕ ਮਦਦ ਵੀ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ 7 ਲੋਕ ਜ਼ਿਲ੍ਹਾ ਪਠਾਨਕੋਟ ਵਿਚ ਮਾਰੇ ਗਏ ਸਨ, ਉਨ੍ਹਾਂ 7 ਪੀੜਤ ਪਰਿਵਾਰਾਂ ਨੂੰ 14,03380 ਰੁਪਏ ਦੀ ਆਰਥਿਕ ਮਦਦ ਦਿੱਤੀ ਗਈ, ਤਾਂ ਜੋ ਉਨ੍ਹਾਂ ਆਰਥਿਕ ਰਾਹਤ ਮਿਲ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ |
ਪਿਛਲੀ ਖ਼ਬਰ ਭੇਡ ਬੱਕਰੀਆਂ ਦੇ ਚਾਰੇ ਖ਼ਾਤਰ ਦਰਖਤਾਂ 'ਤੇ ਚਲਾਇਆ ਜਾ ਰਿਹਾ ਦਾਤਰ, ਵਿਭਾਗ ਸੁੱਤਾ ਗਹਿਰੀ ਨੀਂਦ ਅਗਲੀ ਖ਼ਬਰ ਡੀ.ਟੀ.ਐੱਫ. ਦੀ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।