16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜੁਆਇੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 14-02-2026
ਪਠਾਨਕੋਟ, 13 ਫਰਵਰੀ (ਸੰਧੂ)-ਜੁਆਇੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਦੇ ਨਾਮ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਨੂੰ ਸੌਂਪਿਆ | ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਜਨਰਲ ਸਕੱਤਰ ਰਜਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਪੰਜਾਬ ਦੇ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨ ਬਕਾਏ ਦਾ ਭੁਗਤਾਨ ਅਜੇ ਤੱਕ ਨਹੀਂ ਕੀਤਾ ਹੈ | ਇਸ ਤੋਂ ਇਲਾਵਾ ਛੇਵੇਂ ਤਨਖ਼ਾਹ ਕਮਿਸ਼ਨ ਦੇ ਅਨੁਸਾਰ ਡੀ.ਏ. ਦੇ ਬਕਾਏ ਚਾਰ ਕਿਸ਼ਤਾਂ ਵਿਚ ਅਦਾ ਕੀਤੇ ਜਾਣੇ ਸਨ, ਪਰ ਦੋ ਕਿਸ਼ਤਾਂ ਜਾਰੀ ਹੋਣ ਤੋਂ ਬਾਅਦ ਬਾਕੀ ਰਕਮ ਲੰਬੇ ਸਮੇਂ ਤੋਂ ਪੈਂਡਿੰਗ ਹੈ | ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਚ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਾਂ ਵਿਚ ਵਾਧੇ ਦੀ ਵਿਵਸਥਾ ਕੀਤੀ ਗਈ ਹੈ | ਹਾਲਾਂਕਿ, ਇਨ੍ਹਾਂ ਸਿਫ਼ਾਰਸ਼ਾਂ ਨੂੰ ਕਾਫ਼ੀ ਦੇਰੀ ਨਾਲ ਲਾਗੂ ਕੀਤਾ ਗਿਆ ਸੀ ਤੇ 1 ਜਨਵਰੀ 2016 ਤੋਂ ਲਾਗੂ ਮੰਨਿਆ ਗਿਆ ਸੀ | ਪਟੀਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੁਲਾਈ 2021 ਤੋਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨਾਂ ਮਿਲ ਰਹੀਆਂ ਹਨ, ਪਰ 2016 ਤੋਂ 2021 ਤੱਕ ਦੇ ਬਕਾਏ ਅਜੇ ਤੱਕ ਜਾਰੀ ਨਹੀਂ ਕੀਤੇ ਗਏ ਹਨ | ਐਸੋਸੀਏਸ਼ਨ ਨੇ ਮੰਗ ਕੀਤੀ ਕਿ ਸਰਕਾਰ ਬਕਾਇਆ ਰਕਮ ਤੁਰੰਤ ਅਦਾ ਕਰੇ | ਇਸ ਮੌਕੇ ਉਪ ਪ੍ਰਧਾਨ ਚੁਨੀ ਲਾਲ, ਖ਼ਜ਼ਾਨਚੀ ਰਾਜ ਕੁਮਾਰ, ਸਲਾਹਕਾਰ ਅਸ਼ੋਕ ਕੁਮਾਰ, ਪ੍ਰੈੱਸ ਸਕੱਤਰ ਸੋਮ ਰਾਜ, ਸੰਯੁਕਤ ਸਕੱਤਰ ਰਣਜੋਧ ਕੁਮਾਰ ਤੇ ਹੋਰ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਆਰਮੀ ਦੀ ਗੱਡੀ ਨੇ ਮੋਟਰਸਾਈਕਲ ਤੇ ਆਟੋ ਨੂੰ ਮਾਰੀ ਟੱਕਰ, ਦੋ ਔਰਤਾਂ ਦੀ ਮੌਤ, ਕਈ ਜ਼ਖਮੀ ਅਗਲੀ ਖ਼ਬਰ ਭੇਡ ਬੱਕਰੀਆਂ ਦੇ ਚਾਰੇ ਖ਼ਾਤਰ ਦਰਖਤਾਂ 'ਤੇ ਚਲਾਇਆ ਜਾ ਰਿਹਾ ਦਾਤਰ, ਵਿਭਾਗ ਸੁੱਤਾ ਗਹਿਰੀ ਨੀਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।