16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੈ ਕੇ ਥਾਣਾ ਨਰੋਟ ਜੈਮਲ ਸਿੰਘ ਵਿਖੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 14-02-2026
ਨਰੋਟ ਜੈਮਲ ਸਿੰਘ, 13 ਫਰਵਰੀ (ਸ਼ਸ਼ੀ ਕੁਮਾਰ)-ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱੈਸ. ਐੱਸ. ਪੀ. ਪਠਾਨਕੋਟ ਦੀ ਦੇਖ-ਰੇਖ ਹੇਠ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਥਾਣਾ ਨਰੋਟ ਜੈਮਲ ਸਿੰਘ ਵਿਖੇ ਐੱਸ. ਐੱਚ. ਓ. ਕੁਲਦੀਪ ਰਾਜ ਦੀ ਅਗਵਾਈ ਹੇਠ ਬੀ. ਡੀ. ਸੀ. ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿਚ ਡੀ. ਐੱਸ. ਪੀ. ਦਿਹਾਤੀ ਸੁਖਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਦ ਕਿ ਬਮਿਆਲ ਪੁਲਿਸ ਚੌਕੀ ਦੇ ਇੰਚਾਰਜ ਵਿਜੇ ਕੁਮਾਰ ਵੀ ਇਸ ਮੌਕੇ ਮੌਜੂਦ ਸਨ | ਮੀਟਿੰਗ ਵਿਚ ਡੀ.ਐੱਸ.ਪੀ. ਦਿਹਾਤੀ ਸੁਖਜਿੰਦਰ ਸਿੰਘ ਮੌਜੂਦ ਬੀ. ਡੀ. ਸੀ. ਮੈਂਬਰਾਂ ਨੂੰ ਅਪੀਲ ਕੀਤੀ, ਕਿ ਜੇਕਰ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਨਸ਼ੀਲੇ ਪਦਾਰਥਾਂ ਦਾ ਸੇਵਨ ਜਾਂ ਨਸ਼ਾ ਵੇਚਦਾ ਹੈ, ਤਾਂ ਤੁਰੰਤ ਬੀ.ਡੀ.ਸੀ. ਮੈਂਬਰਾਂ ਰਾਹੀਂ ਪੁਲਿਸ ਨੂੰ ਸੂਚਿਤ ਕਰਨ | ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 16 ਫਰਵਰੀ ਨੂੰ ਇਕ ਵੱਡੀ ਨਸ਼ਾ ਵਿਰੋਧੀ ਰੈਲੀ ਕੀਤੀ ਜਾਵੇਗੀ | ਅਧਿਕਾਰੀਆਂ ਨੇ ਇਹ ਵੀ ਅਪੀਲ ਕੀਤੀ ਕਿ ਜੋ ਵੀ ਕੋਈ ਸ਼ੱਕੀ ਵਿਅਕਤੀ ਵੇਖਿਆ ਜਾਂਦਾ ਹੈ ਤਾਂ, ਉਹ ਬਿਨਾਂ ਦੇਰੀ ਦੇ ਪੁਲਿਸ ਨੂੰ ਉਸ ਦੀ ਸੂਚਨਾ ਦੇਣ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਪਬਲਿਕ ਨਾਲ ਪੁਲਿਸ ਦੀ ਵਾਰਤਾ ਬਹੁਤ ਜ਼ਰੂਰੀ ਹੈ, ਕਿਉਂਕਿ ਪਬਲਿਕ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਦੇ ਕਈ ਕੰਮ ਅਧੂਰੇ ਰਹਿ ਜਾਂਦੇ ਹਨ | ਇਸ ਮੌਕੇ ਐਸ.ਐਚ.ਓ. ਨਰੋਟ ਜੈਮਲ ਸਿੰਘ ਕੁਲਦੀਪ ਰਾਜ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿਚ ਸਰਗਰਮੀ ਨਾਲ ਸਹਿਯੋਗ ਕਰਨ ਅਤੇ ਆਪਣੇ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪਿੰਡ ਗੋਤਰਾ ਲਾਹੜੀ ਸੜਕ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਆਰਮੀ ਦੀ ਗੱਡੀ ਨੇ ਮੋਟਰਸਾਈਕਲ ਤੇ ਆਟੋ ਨੂੰ ਮਾਰੀ ਟੱਕਰ, ਦੋ ਔਰਤਾਂ ਦੀ ਮੌਤ, ਕਈ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।