16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਗੋਤਰਾ ਲਾਹੜੀ ਸੜਕ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 14-02-2026
ਨਰੋਟ ਮਹਿਰਾ, 13 ਫਰਵਰੀ (ਰਾਜ ਕੁਮਾਰੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਅਤੇ ਖ਼ੁਸ਼ੀ ਦੀ ਗੱਲ ਇਹ ਹੈ ਕਿ ਵਿਧਾਨ ਸਭਾ ਹਲਕਾ ਭੋਆ ਦੇ ਹਰੇਕ ਪਿੰਡ ਦੇ ਅੰਦਰ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ, ਜਿਸ ਅਧੀਨ ਅੱਜ ਗੋਤਰਾ ਲਾਹੜੀ ਕੋਠੇ ਵਿਖੇ ਸੜਕ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਗੋਤਰਾ ਲਾਹੜੀ ਕੋਠੇ ਵਿਖੇ ਸੜਕ ਦੇ ਨਿਰਮਾਣ ਕਾਰਜਾਂ ਲਈ ਨੀਂਹ ਪੱਥਰ ਰੱਖਣ ਮਗਰੋਂ ਕੀਤਾ | ਇਸ ਮੌਕੇ ਸਰਪੰਚ ਪ੍ਰਵੀਨ ਕੁਮਾਰੀ, ਮੈਂਬਰ ਅਸ਼ਨੀ ਕੁਮਾਰ, ਮੈਂਬਰ ਕਮਲੇਸ਼ ਕੁਮਾਰੀ, ਰਮੇਸ਼ ਕੁਮਾਰ, ਕਰਨੈਲ ਚੰਦ, ਵਨੀਤ ਕੁਮਾਰ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਲਾਲ ਚੰਦ, ਸੁਨੀਤਾ ਦੇਵੀ, ਸੁਰਜੀਤ ਕੁਮਾਰੀ, ਪ੍ਰੀਤਮ ਚੰਦ, ਮੁਲਕ ਰਾਜ, ਓਮ ਪ੍ਰਕਾਸ਼ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਵਿਧਾਨ ਸਭਾ ਹਲਕਾ ਭੋਆ ਦੀ ਇਕ ਹੋਰ ਸੜਕ ਜਿਸ 'ਤੇ ਕਰੀਬ 20 ਲੱਖ ਰੁਪਏ ਖ਼ਰਚ ਕੀਤੇ ਜਾਣੇ ਹਨ, ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਰੋਡ ਦਾ ਨਿਰਮਾਣ ਕਰਕੇ ਇਹ ਰੋਡ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਘਰੋਟਾ ਬਲਾਕ ਦੇ ਪਿੰਡ ਬੱਸੀ ਬਹਿਲਦਪੁਰ ਵਿਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਹੋਇਆ ਹੱਲ ਅਗਲੀ ਖ਼ਬਰ ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੈ ਕੇ ਥਾਣਾ ਨਰੋਟ ਜੈਮਲ ਸਿੰਘ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।