18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਡਾ. ਧਰਮਸੋਤ ਵਲੋਂ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦਾ ਭਰਵਾਂ ਸਵਾਗਤ

ਅਜੀਤ ਡੈਸਕ 15-02-2026
ਬਟਾਲਾ, 14 ਫਰਵਰੀ (ਸਤਿੰਦਰ ਸਿੰਘ)-ਬਾਜ਼ੀਗਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਧਰਮਸੋਤ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜੇਲ ਤੋਂ ਜ਼ਮਾਨਤ ਮਿਲਣ 'ਤੇ ਫੱੁਲਾਂ ਦਾ ਗੁਲਦਸਤਾ ਤੇ ਸਿਰੋਪਾਓ ਸਾਹਿਬ ਭੇਟ ਕਰ ਕੇ ਨਿੱਘ ਸਵਾਗਤ ਕੀਤਾ | ਡਾ. ਧਰਮਸੋਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਮਿਲਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਸ: ਮਜੀਠੀਆ ਨੇ ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਜੱਗ ਜਾਹਿਰ ਕੀਤਾ ਸੀ, ਜਿਸ 'ਤੇ ਸਰਕਾਰ ਨੇ ਬਦਲਾਖੋਰੀ ਨੀਤੀ ਤਹਿਤ ਉਨ੍ਹਾਂ 'ਤੇ ਝੂਠਾ ਪਰਚਾ ਦਰਜ਼ ਕਰ ਕੇ ਕਈ ਮਹੀਨੇ ਜੇਲ 'ਚ ਬੰਦ ਰੱਖਿਆ, ਪਰ ਮਾਨਯੋਗ ਅਦਾਲਤ ਨੇ ਹੱਕ-ਸੱਚ ਦਾ ਫੈਸਲਾ ਕਰ ਕੇ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੇ ਬਾਹਰ ਆਉਣ 'ਤੇ ਜਿਥੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਨਵਾਂ ਜੋਸ਼ ਵੀ ਭਰਿਆ ਹੈ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਨੰਬਰਦਾਰ ਜ਼ਿਲ੍ਹਾ ਪ੍ਰਧਾਨ ਬਾਜ਼ੀਗਰ ਫਰੰਟ ਅੰਮਿ੍ਤਸਰ, ਹਰਜਿੰਦਰ ਪਾਲ ਸਿੰਘ ਅੰਮਿ੍ਤਸਰ, ਮਨਪ੍ਰੀਤ ਸਿੰਘ ਸਰਪੰਚ ਬਸਰਾਵਾਂ, ਗੁਰਮੇਜ ਸਿੰਘ ਇਟਲੀ ਤੇ ਜੋਂਗਿਦਰ ਸਿੰਘ ਅਬਦਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦਾ ਵਫ਼ਦ ਕੇਂਦਰੀ ਮੰਤਰੀ ਨੂੰ ਮਿਲਿਆ ਅਗਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ 24ਵੀਂ ਸਾਲਾਨਾ ਅਥਲੈਟਿਕ ਮੀਟ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।