ਬਟਾਲਾ, 14 ਫਰਵਰੀ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਤੇ ਮਾਝਾ ਦੇ ਜਰਨੈਲ ਸ: ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਜ਼ਮਾਨਤ ਮਿਲਣ ਦੀ ਵਧਾਈ ਦਿੱਤੀ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਬਿਕਰਮ ਸਿੰਘ ਮਜੀਠੀਆ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਦੇ ਬਾਹਰ ਆਉਣ 'ਤੇ ਜਿਥੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਨਵਾਂ ਜੋਸ਼ ਵੀ ਭਰਿਆ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਅਗਵਾਈ ਵਿਚ ਸ੍ਰੋ੍ਰਮਣੀ ਅਕਾਲੀ ਹੋਰ ਮਜ਼ਬੂਤ ਹੋਵੇਗਾ ਤੇ ਪਾਰਟੀ ਚੜ੍ਹਦੀ ਕਲਾ ਵਿਚ ਰਹਿ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਪਰਚਾ ਦਰਜ ਕਰ ਕੇ ਕੲਾੀ ਮਹੀਨੇ ਜੇਲ ਵਿਚ ਕੈਦ ਰੱਖਿਆ, ਪਰ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਜਮਾਨਤ ਦੇ ਕੇ ਰਿਹਾਅ ਕੀਤਾ ਹੈ | ਇਸ ਮੌਕੇ ਗਾਂਧੀ ਨਿੱਬਰਵਿੰਡ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅੰਮਿ੍ਤਸਰ, ਹਲਕਾ ਇੰਚਾਰਜ ਸੰਦੀਪ ਸਿੰਘ ਜ਼ੀਰਾ ਆਦਿ ਹਾਜ਼ਰ ਸਨ |