ਕਾਦੀਆਂ, 14 ਫਰਵਰੀ (ਕੁਲਵਿੰਦਰ ਸਿੰਘ)-ਅੱਜ ਕਾਦੀਆਂ ਦੇ ਮੁਹੱਲਾ ਧਰਮਪੁਰਾ ਅੰਦਰ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਘਰ ਦੇ ਬਾਹਰ ਖੇਡ ਰਹੀਆਂ 2 ਛੋਟੀ ਉਮਰ ਦੀਆਂ ਬੱਚੀਆਂ ਨੂੰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵਲੋਂ ਚੁੱਕਣ ਦੀ ਕੋਸ਼ਿਸ਼ ਕੀਤੀ, ਛੋਟੀਆਂ ਬੱਚੀਆਂ ਵਲੋਂ ਉਪਰੇ ਬੰਦਿਆਂ ਤੋਂ ਡਰਦੇ ਹੋਏ ਜਲਦੀ ਨਾਲ ਆਪਣੇ ਘਰ ਵਿਚ ਵੜ੍ਹ ਗਈਆਂ ਅਤੇ ਆਪਣੀ ਮਾਤਾ ਨੂੰ ਸਾਰੀ ਗੱਲ ਦੱਸੀ | ਗਲੀ ਵਿਚ 2 ਨੌਜਵਾਨਾਂ ਵਲੋਂ ਚੁੱਕਣ ਦੀ ਕੋਸ਼ਿਸ਼ ਕਰਨ ਬਾਰੇ ਜਾਣਕਾਰੀ ਦਿੱਤੀ | ਉਕਤ ਦੋਵਾਂ ਨੌਜਵਾਨਾਂ ਦੀ ਹਰਕਤ ਨਜ਼ਦੀਕ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਵੀ ਹੋ ਗਈ | ਪਰਿਵਾਰਕ ਮੈਂਬਰਾਂ ਵਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਨੌਜਵਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ | ਇਸ ਘਟਨਾ ਤੋਂ ਬਾਅਦ ਮਾਪਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ |