18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ 'ਚ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ

ਅਜੀਤ ਡੈਸਕ 15-02-2026
ਬਟਾਲਾ, 14 ਫਰਵਰੀ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਕੰਡਿਆਲਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਰੰਗਾਰੰਗ ਪ੍ਰੋਗਰਾਮ ਕੀਤਾ | ਸਟੇਜ ਸੰਚਾਲਨ ਦਾ ਕੰਮ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਰਵਨੀਤ ਕੌਰ, ਸਹਿਜਪ੍ਰੀਤ ਕੌਰ, ਪਲਕਪ੍ਰੀਤ ਕੌਰ ਅਤੇ ਜੈਸਮੀਨ ਕੌਰ ਨੇ ਨਿਭਾਇਆ | 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟੈਗ ਦੇ ਕੇ ਸਨਮਾਨਿਤ ਕੀਤਾ | 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਝ ਖੇਡਾਂ ਦਾ ਪ੍ਰਬੰਧ ਵੀ ਕੀਤਾ ਗਿਆ | 12ਵੀਂ ਜਮਾਤ ਦੀ ਸਿਮਰਨਜੀਤ ਕੌਰ ਨੇ ਇਸ ਵਿਦਾਇਗੀ ਪਾਰਟੀ ਲਈ ਬੱਚਿਆਂ ਅਤੇ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਰੰਧਾਵਾ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ: ਹਰਚਰਨ ਸਿੰਘ ਰੰਧਾਵਾ, ਐੱਮ.ਡੀ. ਸ: ਰਜਿੰਦਰ ਸਿੰਘ ਰੰਧਾਵਾ, ਪਿ੍ੰ. ਅਮਨਦੀਪ ਕੌਰ ਰੰਧਾਵਾ, ਉਪ ਪਿ੍ੰਸੀਪਲ ਸੁਖਮਿੰਦਰ ਕੌਰ, ਸੀਨੀਅਰ ਲੈਕਚਰਾਰ ਗੁਰਮੀਤ ਕੌਰ, ਸੀਨੀਅਰ ਕੋਆਰਡੀਨੇਟਰ ਮਨਪ੍ਰੀਤ ਕੌਰ, ਰਾਜਬੀਰ ਸਿੰਘ, ਕਸ਼ਿਸ਼ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਫੇਰੀ ਮੌਕੇ ਅਮਿਤ ਸ਼ਾਹ ਕੋਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਵਾਉਣਾ ਚਾਹੀਦਾ ਹੈ... ਅਗਲੀ ਖ਼ਬਰ ਮਸੀਹ ਭਾਈਚਾਰੇ ਨੰੂ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਦੀ ਲੋੜ-ਪਿ੍ੰਸ ਮਸੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।