18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭਾਜਪਾ ਲੀਡਰਸ਼ਿਪ ਨੂੰ ਪੰਜਾਬ ਫੇਰੀ ਮੌਕੇ ਅਮਿਤ ਸ਼ਾਹ ਕੋਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਵਾਉਣਾ ਚਾਹੀਦਾ ਹੈ : ਗੁਰਿੰਦਰ ਸਿੰਘ ਬਾਜਵਾ

ਅਜੀਤ ਡੈਸਕ 15-02-2026
ਬਟਾਲਾ, 14 ਫਰਵਰੀ (ਸਤਿੰਦਰ ਸਿੰਘ)-ਪੰਜਾਬ ਦੀ ਭਾਜਪਾ ਲੀਡਰਸ਼ਿਪ ਜੇ ਵਾਕਿਆ ਹੀ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੀ ਹੈ ਤਾਂ ਸੂਬੇ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਨੂੰ ਇਕੱਠਿਆਂ ਹੋ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਸਮੇਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੀ ਗੱਲ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਅਤੇ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਨੂੰ ਯਾਦ ਕਰਵਾਉਣਾ ਚਾਹੀਦਾ ਹੈ, ਜੋ ਉਨ੍ਹਾਂ ਨੇ ਨਵੰਬਰ 2019 ਵਿਚ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਹਾ ਸੀ ਕਿ ਜਿਹੜੇ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ, ਪਰ 6 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ 32-32 ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ | ਸ: ਬਾਜਵਾ ਨੇ ਕਿਹਾ ਕਿ ਜੇ ਭਾਜਪਾ ਵਾਕਿਆ ਹੀ ਸਿੱਖਾਂ ਨਾਲ ਹਮਦਰਦੀ ਰੱਖਦੀ ਹੈ ਤਾਂ ਉਨ੍ਹਾਂ ਨੂੰ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਵਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਵਿਸ਼ਾਲ ਸ਼ੋਭਾ ਯਾਤਰਾ ਨਾਲ ਕਲਾਨੌਰ 'ਚ ਮੇਲਾ ਮਹਾਂਸ਼ਿਵਰਾਤਰੀ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ 'ਚ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।