18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੰਗ ਰੂਪੀ ਸੰਗਤਾਂ ਦਾ ਪਿੰਡ ਤੱਤਲਾ ਵਿਖੇ ਪਹੁੰਚਣ 'ਤੇ ਹੋਵੇਗਾ ਨਿੱਘਾ ਸਵਾਗਤ- ਤੱਤਲਾ

ਅਜੀਤ ਡੈਸਕ 15-02-2026
ਨੌਸ਼ਹਿਰਾ ਮੱਝਾ ਸਿੰਘ, 14 ਫਰਵਰੀ (ਰਵੀ ਭਗਤ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ 1 ਮਾਰਚ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਖੰਡਿਆਲਾ ਸੈਣੀਆਂ ਤੋਂ ਚੱਲ ਕੇ ਡੇਰਾ ਬਾਬਾ ਨਾਨਕ ਆਉਣ ਵਾਲੀ ਸੰਗ ਰੂਪੀ ਸੰਗਤਾਂ ਦੀ ਸੇਵਾ ਲਈ ਪਿੰਡ ਤੱਤਲਾ ਵਿਖੇ ਪ੍ਰਬੰਧਕਾਂ ਵਲੋਂ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਅੱਜ ਬਾਬਾ ਰਣਧੀਰ ਸਿੰਘ ਵਲੋਂ 3 ਮਾਰਚ ਨੂੰ ਪਹੁੰਚ ਰਹੇ ਸੰਗ ਸਬੰਧੀ ਵੱਖ-ਵੱਖ ਪਿੰਡਾਂ ਦਾ ਜਾਇਜ਼ਾ ਲਿਆ | ਇਸ ਉਪਰੰਤ ਬਾਬਾ ਰਣਧੀਰ ਸਿੰਘ ਨੂੰ ਐਡਵੋਕੇਟ ਅਮਨਦੀਪ ਜੈਂਤੀਪੁਰ ਅਤੇ ਤੱਤਲਾ ਪਰਿਵਾਰ ਨੇ ਸਿਰੋਪਾਉ ਭੇਟ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ |
ਇਸ ਮੌਕੇ ਜਸਪਾਲ ਸਿੰਘ ਤੱਤਲਾ ਨੇ ਦੱਸਿਆ ਕਿ ਪਿੰਡ ਵਿਖੇ ਇਸ ਸੰਗ ਰੂਪੀ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂਆਂ ਵਲੋਂ ਲੜੀਵਾਰ ਅਖੰਡ ਪਾਠ ਆਰੰਭ ਕਰਵਾਏ ਗਏ ਹਨ, ਇਸ ਤਹਿਤ ਸੇਵਾਦਾਰਾਂ ਵਲੋਂ ਸੰਗਤਾਂ ਲਈ ਅਨੇਕਾਂ ਪਦਾਰਥਾਂ ਦੇ ਲੰਗਰਾਂ ਦੀ ਸੇਵਾ ਨਿਭਾਈ ਜਾਵੇਗੀ | ਇਸ ਮੌਕੇ ਜੋਗਿੰਦਰ ਸਿੰਘ ਸਾ. ਸਰਪੰਚ ਨਾਥਪੁਰ, ਮਲਕੀਤ ਸਿੰਘ ਸੰਮਤੀ ਮੈਂਬਰ, ਨੰਬਰਦਾਰ ਬਲਬੀਰ ਸਿੰਘ ਤੱਤਲਾ, ਸਾ. ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਸ਼ਮੀਰ ਕੌਰ, ਡਾ. ਸੁਖਜਿੰਦਰ ਸਿੰਘ, ਸੁਖਰਾਜ ਸਿੰਘ ਰਾਜਾ, ਹਰਭਜਨ ਸਿੰਘ ਪੰਚ ਆਦਿ ਹਾਜਰ ਸਨ |
ਪਿਛਲੀ ਖ਼ਬਰ ਸ਼ਾਹਬਾਦ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਸ਼ਾਲ ਸ਼ੋਭਾ ਯਾਤਰਾ ਨਾਲ ਕਲਾਨੌਰ 'ਚ ਮੇਲਾ ਮਹਾਂਸ਼ਿਵਰਾਤਰੀ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।