18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਾਹਬਾਦ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 15-02-2026
ਵਡਾਲਾ ਗ੍ਰੰਥੀਆਂ, 14 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਸ਼ਾਹਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੁਖਵੰਤ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਉਪਰੰਤ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ, ਜੋ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਨਗਰ ਕੀਰਤਨ ਦੌਰਾਨ ਕਥਾਵਾਚਕਾਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਇੰਜੀ: ਹਰਵਿੰਦਰਪਾਲ ਸਿੰਘ ਜੋਤੀ ਦੇ ਗ੍ਰਹਿ ਵਿਖੇ ਵੀ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਆਈ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੁਖਵੰਤ ਸਿੰਘ ਕਾਹਲੋਂ, ਮੀਤ ਪ੍ਰਧਾਨ ਮਹਿਲ ਸਿੰਘ, ਖਜ਼ਾਨਚੀ ਕੁਲਵਿੰਦਰ ਸਿੰਘ, ਸਰਪੰਚ ਹਰਵਿੰਦਰ ਸਿੰਘ ਕਾਹਲੋਂ, ਸਾਬਕਾ ਸਰਪੰਚ ਹਰਵਿੰਦਰਪਾਲ ਸਿੰਘ ਜੋਤੀ, ਸਾ. ਸਰਪੰਚ ਗੁਰਦਾਸ ਸਿੰਘ, ਬਿਕਰਮਜੀਤ ਸਿੰਘ ਕਾਹਲੋਂ, ਸੂਬੇਦਾਰ ਅਜੀਤ ਸਿੰਘ, ਪ੍ਰਧਾਨ ਅਮਰੀਕ ਸਿੰਘ, ਪਿ੍ਥੀਪਾਲ ਸਿੰਘ ਕਾਹਲੋਂ, ਭੁਪਿੰਦਰ ਸਿੰਘ ਕਾਹਲੋਂ, ਸਮਸ਼ੇਰ ਸਿੰਘ ਕਾਹਲੋਂ, ਮਨਬੀਰ ਸਿੰਘ ਕਾਹਲੋਂ, ਨਿਸ਼ਾਨ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਡਾ. ਤਜਿੰਦਰ ਸਿੰਘ ਮਿੰਟਾ, ਸੰਦੀਪ ਸਿੰਘ ਸੰਨੀ, ਲਵਪ੍ਰੀਤ ਸਿੰਘ ਵਰ, ਸੁਭਪ੍ਰੀਤ ਸਿੰਘ ਕਾਹਲੋਂ ਅਤੇ ਮਾਸਟਰ ਮਨਪ੍ਰੀਤ ਸਿੰਘ ਕਾਹਲੋਂ ਸਮੇਤ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵ ਮੰਦਰ ਨਤਮਸਤਕ ਹੋਣ 'ਤੇ ਜਤਿੰਦਰ ਕੌਰ ਰੰਧਾਵਾ ਤੇ ਉਦੇਵੀਰ ਰੰਧਾਵਾ ਦਾ ਸਨਮਾਨ ਅਗਲੀ ਖ਼ਬਰ ਸੰਗ ਰੂਪੀ ਸੰਗਤਾਂ ਦਾ ਪਿੰਡ ਤੱਤਲਾ ਵਿਖੇ ਪਹੁੰਚਣ 'ਤੇ ਹੋਵੇਗਾ ਨਿੱਘਾ ਸਵਾਗਤ- ਤੱਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।