18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ

ਅਜੀਤ ਡੈਸਕ 15-02-2026
ਕਾਦੀਆਂ, 14 ਫਰਵਰੀ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਜੋਂ ਵਿਦਾਇਗੀ ਸਮਾਰੋਹ ਪਿ੍ੰਸੀਪਲ ਸ੍ਰੀਮਤੀ ਰਮਨਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਵਾਸਤੇ ਕਾਲਜ ਦੇ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਸ਼ਾਮਿਲ ਹੋਏ | ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਗਿਆਰ੍ਹਵੀਂ ਦੇ ਵਿਦਿਆਰਥੀਆਂ ਨੇ ਤੋਹਫੇ ਵੀ ਭੇਟ ਕੀਤੇ | ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਸਮੂਹ ਵਿਦਿਆਰਥੀਆਂ ਨੂੰ ਅਸੀਰਵਾਦ ਦਿੰਦਿਆਂ ਕਿਹਾ ਕਿ ਉਹ ਆਪਣੇ ਬੋਰਡ ਇਮਤਿਹਾਨਾਂ ਵਿਚ ਪੂਰੀ ਮਿਹਨਤ ਤੇ ਲਗਨ ਨਾਲ ਬਿਨਾਂ ਨਕਲ ਕੀਤਿਆਂ ਜਿੱਥੇ ਇਮਤਿਹਾਨ ਦੇਣ, ਉੱਥੇ ਆਉਣ ਵਾਲੇ ਸਮੇਂ ਵਿੱਚ ਉਚੇਰੀ ਸਿੱਖਿਆ ਲਈ ਵੀ ਯਤਨਸੀਲ ਰਹਿਣ | ਸਕੂਲ ਪਿ੍ੰਸੀਪਲ ਸ੍ਰੀਮਤੀ ਰਮਨਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿਚੋਂ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬਾਰ੍ਹਵੀਂ ਜਮਾਤ ਜਮਾਤ ਵਿਚੋਂ ਵਿਦਿਆਰਥੀਆਂ ਦੀ ਚੋਣ ਕਰ ਕੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਗਏ | ਵਿਦਾਇਗੀ ਸਮਾਰੋਹ ਵਿਚੋਂ ਮਿਸਟਰ ਫੇਅਰਵੈਲ ਦਾ ਖਿਤਾਬ ਮਨਕੀਰਤ ਸਿੰਘ ਅਤੇ ਮਿਸ ਫੇਅਰਵੈਲ ਵਜੋਂ ਕੋਮਲਪ੍ਰੀਤ ਕੌਰ ਦੀ ਚੋਣ ਕੀਤੀ ਗਈ | ਮਿਸਟਰ ਹੈਂਡਸਮ ਸੁਖਮਨਜੋਤ ਸਿੰਘ, ਮਿਸ ਬਿਊਟੀਫੁੱਲ ਪਵਨੀਤ ਕੌਰ, ਮਿਸਟਰ ਇੰਟੈਲੀਜੈਂਟ ਅਨੰਤਵੀਰ ਸਿੰਘ ਤੇ ਮਿਸ ਇੰਟੈਲੀਜੈਂਟ ਰਿਤਿਕਾ ਨੂੰ ਚੁਣਿਆ ਗਿਆ | ਇਸ ਮੌਕੇ ਸਕੂਲ ਸਟਾਫ ਮੈਂਬਰਾਂ ਵਿਚ ਲੈਕਚਰਾਰ ਦਲਜੀਤ ਕੌਰ, ਅਨਾਮਿਕਾ, ਅਮਤੁਲ ਮਤੀਨ, ਸਨਾਵਰ ਮੁਨੀਰ, ਮਿਤਾਲੀ ਅਮਨਦੀਪ ਕੌਰ, ਕੁਲਦੀਪ ਕੌਰ, ਜਸਕਿਰਨ ਕੌਰ, ਬਲਵੀਰ ਕੌਰ ਅਤੇ ਨਵਤੇਸਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਵਲੋਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਅਗਲੀ ਖ਼ਬਰ ਸ਼ਿਵ ਮੰਦਰ ਨਤਮਸਤਕ ਹੋਣ 'ਤੇ ਜਤਿੰਦਰ ਕੌਰ ਰੰਧਾਵਾ ਤੇ ਉਦੇਵੀਰ ਰੰਧਾਵਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।