19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੂਬਾ ਮੀਤ ਪ੍ਰਧਾਨ ਬੀਬੀ ਜੀਂਦੜ ਨੇ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 15-02-2026
ਭੈਣੀ ਮੀਆਂ ਖਾਂ, 14 ਫਰਵਰੀ (ਜਸਬੀਰ ਸਿੰਘ ਬਾਜਵਾ)-ਬੀਤੇ ਦਿਨੀਂ ਮਾਨਯੋਗ ਸੁਪਰੀਮ ਕੋਰਟ ਦੀ ਅਦਾਲਤ ਵਲੋਂ ਜ਼ਮਾਨਤ 'ਤੇ ਆਏ ਸਾਬਕਾ ਮੰਤਰੀ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀਬੀ ਸ਼ਰਨਜੀਤ ਕੌਰ ਜੀਂਦੜ ਨੇ ਸਾਥੀਆਂ ਸਮੇਤ ਮੁਲਾਕਾਤ ਕੀਤੀ | ਇਸ ਸਬੰਧੀ ਬੀਬੀ ਜੀਂਦੜ ਨੇ ਦੱਸਿਆ ਕਿ ਇਹ ਮੁਲਾਕਾਤ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਬਿਕਰਮ ਸਿੰਘ ਮਜੀਠੀਆ ਉਤੇ ਜੋ ਰਾਜਨੀਤੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਉਸ ਸਬੰਧੀ ਵਿਸਥਾਰ ਪੂਰਵਕ ਚਰਚਾ ਵੀ ਹੋਈ | ਬੀਬੀ ਜੀਂਦੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੱਕੇਸ਼ਾਹੀ ਕਰ ਕੇ ਸ: ਮਜੀਠੀਆ ਉੱਤੇ ਝੂਠੇ ਕੇਸ ਬਣਾਏ ਹਨ, ਜਿਸ ਦਾ ਖਮਿਆਜਾ ਇਸ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ, ਲੋਕ ਆਮ ਆਦਮੀ ਪਾਰਟੀ ਨੂੰ ਹਾਰ ਦੇ ਕੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਸਰਬਜੀਤ ਸਿੰਘ ਖਾਲਸਾ, ਕੁਲਬੀਰ ਸਿੰਘ ਰਿਆੜ, ਸਾ. ਸਰਪੰਚ ਕੁਲਵਿੰਦਰ ਸਿੰਘ ਫੇਰੋਚੇਚੀ, ਮਨਦੀਪ ਸਿੰਘ ਭੰਗੂ, ਕੁਲਵੰਤ ਸਿੰਘ ਭਿੰਡਰ, ਬਲਦੇਵ ਸਿੰਘ, ਕੁਲਵੰਤ ਸਿੰਘ ਫੌਜੀ, ਪਿ੍ੰਸੀਪਲ ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਸ਼ਾਮਪੁਰਾ ਤੇ ਗੋਲਾ-ਢੋਲਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਵਿਦਾਇਗੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।