ਡੇਰਾ ਬਾਬਾ ਨਾਨਕ, 14 ਫਰਵਰੀ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਬੀ.ਡੀ.ਪੀ.ਓ. ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਾਮਪੁਰਾ ਤੇ ਗੋਲਾ-ਢੋਲਾ ਵਿਖੇ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ | ਇਸ ਮੌਕੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਨਾਲ ਹੋਰ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਸਾਰੇ ਸਹਿਯੋਗੀ ਸਾਥੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ | ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਇਸ ਮੌਕੇ ਬੀ.ਡੀ.ਪੀ.ਓ. ਸ੍ਰੀਮਤੀ ਅਮਨਦੀਪ ਕੌਰ ਅਤੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ |