19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਵਲੋਂ ਸਿੱਖੀ ਦੇ ਨਵੇਂ ਸਾਲ ਮੌਕੇ ਇਕ ਚੇਤ ਤੋਂ 2 ਰੋਜ਼ਾ ਧਾਰਮਿਕ ਸਮਾਗਮ ਹੋਣਗੇ

ਅਜੀਤ ਡੈਸਕ 15-02-2026
ਧਾਰੀਵਾਲ, 14 ਫਰਵਰੀ (ਸਵਰਨ ਸਿੰਘ)-ਨਾਨਕਸ਼ਾਹੀ ਸਿੱਖ ਸੇਵਾ ਸੋਸਾਇਟੀ ਧਾਰੀਵਾਲ ਦੀ ਅਹਿਮ ਬੈਠਕ ਸੰਸਥਾ ਦੇ ਸਰਪ੍ਰਸਤ ਜਥੇਦਾਰ ਨਿਰਵੈਰ ਸਿੰਘ ਦੇ ਗ੍ਰਹਿ ਵਿਖੇ ਸੰਸਥਾ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਨਿਮਾਣਾ ਦੀ ਪ੍ਰਧਾਨਗੀ ਹੇਠ ਹੋਈ | ਸੰਸਥਾ ਦੇ ਪ੍ਰੈੱਸ ਸਕੱਤਰ ਇੰਜੀਨੀਅਰ ਜਤਿੰਦਰਪਾਲ ਸਿੰਘ ਜੇ.ਪੀ. ਨੇ ਦੱਸਿਆ ਕਿ ਮੀਟਿੰਗ ਦੀ ਸ਼ੁਰੂਆਤ ਵਿਚ ਸੰਸਥਾ ਦੇ ਸਕੱਤਰ ਇੰਜ. ਲਖਵਿੰਦਰ ਸਿੰਘ ਪਨੂੰ ਨੇ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਅੱਗੇ ਅਰਦਾਸ ਨਾਲ ਕੀਤੀ | ਇਸ ਉਪਰੰਤ ਸੰਸਥਾ ਦੇ ਖਜ਼ਾਨਚੀ ਹਰਪ੍ਰੀਤ ਸਿੰਘ ਸਭਰਵਾਲ ਨੇ ਪਿਛਲੇ ਸਾਲ ਦਾ ਲੇਖਾ-ਜੋਖਾ ਵਿਸਥਾਰ ਪੂਰਵਕ ਪੇਸ਼ ਕੀਤਾ | ਇਸ ਮੌਕੇ ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਕ ਚੇਤ ਨੂੰ ਸਿੱਖੀ ਦਾ ਨਵਾਂ ਸਾਲ ਧਾਰੀਵਾਲ ਸਥਿਤ ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਵਿਖੇ 2 ਰੋਜ਼ਾ ਧਾਰਮਿਕ ਸਮਾਗਮ ਸਮਾਗਮ ਕਰਵਾ ਕੇ ਨਵਾਂ ਸਾਲ ਮਨਾਉਣ ਬਾਰੇ ਸਹਿਮਤੀ ਪ੍ਰਗਟਾਈ | ਪ੍ਰੋਗਰਾਮ ਵਿਚ 12 ਮਾਰਚ ਨੂੰ ਡਾਕਟਰ ਸ਼ਿਵ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਾਲੇ, ਭਾਈ ਤਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਅਤੇ ਜਥਾ ਨਾਨਕਸ਼ਾਹੀ ਸਿੱਖ ਸੇਵਾ ਸੋਸਾਇਟੀ ਵਾਲੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਤੋਂ ਇਲਾਵਾ 13 ਮਾਰਚ ਨੂੰ ਢਾਡੀ ਜਥੇ ਅਤੇ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕਰਨਗੇ | ਇਸੇ ਤਰ੍ਹਾਂ 13 ਮਾਰਚ ਰਾਤ 12 ਵਜੇ ਤੋਂ ਬਾਅਦ ਅਨੰਦ ਸਾਹਿਬ ਦਾ ਪਾਠ ਕਰ ਕੇ ਅਰਦਾਸ ਕਰ ਕੇ ਨਵੇਂ ਸਾਲ ਦੀ ਸ਼ੁਰੂਆਤ ਕਰਦੇ ਹੋਏ ਅਲੋਕਿਕ ਆਤਿਸਬਾਜ਼ੀ ਕੀਤੀ ਜਾਵੇਗੀ | ਇਕ ਚੇਤ 14 ਮਾਰਚ ਨੂੰ ਇਕ ਵਿਸ਼ਾਲ ਨਾਨਕਸ਼ਾਹੀ ਮਾਰਚ ਗੁਰਦੁਆਰਾ ਬੁਰਜ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਪਿੰਡ ਰਣੀਆਂ ਤੱਕ ਨਿਹੰਗ ਸਿੰਘਾਂ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾਵੇਗਾ |
ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਡਾਕਟਰ ਕਮਲਜੀਤ ਸਿੰਘ ਕੇ.ਜੇ., ਐਕਟਿਵ ਮੈਂਬਰ ਦਲਜੀਤ ਸਿੰਘ ਛੋਟੇਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜੀਏਟ ਸਕੂਲ 'ਚ ਬਾਰ੍ਹਵੀ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ 'ਉਡਾਣ' ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।