19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 15-02-2026
ਹਰਚੋਵਾਲ, 14 ਫਰਵਰੀ (ਢਿੱਲੋਂ)-ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਦੁਆਰਾ ਪ੍ਰਭ ਮਿਲਨੇ ਕਾ ਚਾਉ ਬ੍ਰਹਮ ਗਿਆਨ ਕੇਂਦਰ ਮੋਗਾ ਵਲੋਂ ਸਰਬੱਤ ਦੇ ਭਲੇ ਵਾਸਤੇ ਮਹਾਨ ਗੁਰਮਤਿ ਸਮਾਗਮ ਅੱਜ 15 ਫਰਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਕਰਵਾਇਆ ਜਾ ਰਿਹਾ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਸਾਹਿਬ ਭਾਈ ਸੇਵਾ ਸਿੰਘ ਜੀ ਤਰਮਾਲਾ ਵਲੋਂ ਵਰਸੋਏ ਗੁਰਮੁਖ ਪਿਆਰੇ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਵਾਲੇ ਅਤੇ ਹੋਰ ਰਾਗੀ, ਢਾਡੀ ਤੇ ਕੀਰਤਨ ਜਥੇ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ |
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦਾ 43ਵਾਂ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਭਾਗ-2 ਕਰਵਾਇਆ ਅਗਲੀ ਖ਼ਬਰ ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਵਲੋਂ ਸਿੱਖੀ ਦੇ ਨਵੇਂ ਸਾਲ ਮੌਕੇ ਇਕ ਚੇਤ ਤੋਂ 2 ਰੋਜ਼ਾ ਧਾਰਮਿਕ ਸਮਾਗਮ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।