19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਰ.ਡੀ. ਖੋਸਲਾ ਸਕੂਲ ਦਾ 43ਵਾਂ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਭਾਗ-2 ਕਰਵਾਇਆ

ਅਜੀਤ ਡੈਸਕ 15-02-2026
ਬਟਾਲਾ, 14 ਫਰਵਰੀ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ 43ਵਾਂ ਭਾਗ-2 ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਸਨ | ਇਸ ਮੌਕੇ ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ, ਪਿ੍ੰਸੀਪਲ ਡਾ. ਬਿੰਦੂ ਭੱਲਾ, ਪ੍ਰਬੰਧਕੀ ਕਮੇਟੀ ਮੈਂਬਰ ਸ੍ਰੀ ਵਰਿੰਦਰ ਕਾਂਸਰਾ, ਸ੍ਰੀ ਕਮਲ ਅਰੋੜਾ ਅਤੇ ਸ੍ਰੀਮਤੀ ਮੋਨਿਕਾ ਖੋਸਲਾ ਤੇ ਸ੍ਰੀਮਤੀ ਮਨੀਸ਼ਾ ਖੋਸਲਾ ਨੇ ਜੋਤੀ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਇਸ ਪ੍ਰੋਗਰਾਮ ਦਾ ਵਿਸ਼ਾ ਭਾਰਤੀ ਆਤਮਾ ਦੀਆਂ ਜੀਵਨ ਰੇਖਾਵਾਂ 'ਨਦੀਆਂ' ਸੀ, ਜਿਸ ਵਿਚ ਦਰਸਾਇਆ ਗਿਆ ਕਿ ਨਦੀਆਂ ਕੇਵਲ ਜਲ ਦਾ ਸ੍ਰੋਤ ਹੀ ਨਹੀਂ, ਸਗੋਂ ਸਾਡੀ ਸੱਭਿਅਤਾ ਦੀਆਂ ਸੰਦੇਸ਼ਵਾਹਕ ਹਨ | ਨਦੀਆਂ ਪਹਾੜਾਂ ਤੋਂ ਉੱਤਰ ਕੇ ਸਮੁੰਦਰ ਤੱਕ ਜਾਂਦੀਆਂ ਹਨ | ਨਦੀਆਂ ਦਾ ਸੰਗੀਤ ਸਾਡੇ ਜੀਵਨ ਵਿਚ ਸਮਾਇਆ ਹੋਇਆ ਹੈ | ਸਕੂਲ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਸਮੂਹ ਮਹਿਮਾਨਾਂ, ਪ੍ਰਬੰਧਕ ਕਮੇਟੀ ਮੈਂਬਰਾਂ, ਮਾਪਿਆਂ ਤੇ ਹੋਰਨਾਂ ਨੂੰ ਜੀ ਆਇਆਂ ਜੀ ਕਹਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਬੱਚਿਆਂ ਦੀਆਂ ਪੂਰੇ ਸਾਲ ਦੀਆਂ ਪ੍ਰਾਪਤੀਆਂ ਦਾ ਦਿਨ ਹੈ | ਉਨ੍ਹਾਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਅਕਾਦਮਿਕ ਖੇਤਰ ਨਾਲ ਸਬੰਧਿਤ ਵਿਦਿਆਰਥੀਆਂ ਦੀਆਂ ਸਮੂਹਿਕ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ, ਯੋਗਾ ਅਤੇ ਖੇਡਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਜਿੱਥੇ ਇਕ ਪਾਸੇ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਮੋਹਰੀ ਸਕੂਲ ਹੈ, ਉੱਥੇ ਹੀ ਦੂਜੇ ਪਾਸੇ ਸਾਹਿਤਿਕ ਗਤੀਵਿਧੀਆਂ ਤੇ ਖੇਡਾਂ ਦੇ ਖੇਤਰ ਵਿਚ ਵੀ ਵਿਸ਼ੇਸ਼ ਭੂਮਿਕਾ ਨਿਭਾ ਰਿਹਾ ਹੈ | ਸਕੂਲ ਦੇ ਲੜਕੇ-ਲੜਕੀਆਂ ਨੇ ਕਿ੍ਕਟ, ਕੁਸ਼ਤੀ, ਟੇਬਲ ਟੈਨਿਸ, ਹੈਂਡਬਾਲ, ਬੈਡਮਿੰਟਨ, ਵਾਲੀਬਾਲ ਵਰਗੀਆਂ ਖੇਡਾਂ ਵਿਚ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਵਿਸ਼ੇਸ਼ ਸਥਾਨ ਹਾਸਲ ਕੀਤੇ ਹਨ | ਸਕੂਲ ਦੇ ਵਿਦਿਆਰਥੀ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਅੱਗੇ ਵਧ ਰਹੇ ਹਨ | ਚੇਅਰਮੈਨ ਅਰਵਿੰਦ ਖੋਸਲਾ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਾਲਾਘਾ ਕੀਤੀ | ਪ੍ਰਧਾਨ ਸ੍ਰੀ ਅਜੇ ਖੋਸਲਾ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਕਿ ਸਾਲਾਨਾ ਇਨਾਮ ਵੰਡ ਸਮਾਗਮ ਬੱਚਿਆਂ ਦੀਆਂ ਪ੍ਰਾਪਤੀਆਂ ਦਾ ਦਿਨ ਹੁੰਦਾ ਹੈ | ਮੁੱਖ ਮਹਿਮਾਨ ਡਾਕਟਰ ਮਹਿਤਾਬ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਬਚਪਨ ਤੋਂ ਹੀ ਅਨੁਸ਼ਾਸਨ ਵਿਚ ਰੱਖਣਾ ਚਾਹੀਦਾ ਹੈ | ਉਨ੍ਹਾਂ ਸਮਾਜ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਬਾਹਰ ਕੱਢਣ ਦੇ ਲਈ ਵੀ ਵਿਦਿਆਰਥੀਆਂ ਨੂੰ ਜਾਗਰੁਕ ਕੀਤਾ | ਸਮਾਗਮ ਦੇ ਅੰਤ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਵਿਸ਼ੇਸ਼ ਮਹਿਮਾਨ ਅੰਮਿ੍ਤ ਕਲਸੀ ਨੇ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਡਾ. ਨਰਿੰਦਰ ਖੁੱਲਰ, ਅੰਮਿ੍ਤ ਕਲਸੀ, ਬੀ.ਬੀ. ਵਿੱਗ, ਸੁਨੀਲ ਖੋਸਲਾ, ਗੌਰਵ ਸੇਠ, ਹੀਰਾ ਵਾਲੀਆ, ਕਰਨਲ ਨਵਨੀਤ ਜੈਸਵਾਲ, ਨਰੇਸ਼ ਮਹਾਜਨ, ਭੂਸਣ ਬਜਾਜ ਵਰਗੇ ਮੰਨੇ-ਪ੍ਰਮੰਨੇ ਮਹਿਮਾਨ ਮੌਜ਼ੂਦ ਸਨ |
ਪਿਛਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਚ ਸ਼ਾਨਦਾਰ ਵਿਦਾਇਗੀ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।