19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਚ ਸ਼ਾਨਦਾਰ ਵਿਦਾਇਗੀ ਸਮਾਗਮ

ਅਜੀਤ ਡੈਸਕ 15-02-2026
ਕੋਟਲੀ ਸੂਰਤ ਮੱਲੀ, 14 ਫਰਵਰੀ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਆਪਣੇ ਸਕੂਲੀ ਜੀਵਨ ਦੇ ਬੀਤੇ ਸੁਹਾਣੇ ਪਲਾਂ ਨੂੰ ਯਾਦ ਕਰਦੇ ਹੋਏ ਭਾਵੁਕ ਲਹਿਰਾਂ ਦਾ ਅਨੁਭਵ ਕੀਤਾ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਜੀਵਨ ਵਿਚ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਲੋਕ ਗੀਤਾਂ, ਨਾਟਕਾਂ (ਸਕਿੱਟ) ਅਤੇ ਨਾਚਾਂ ਰਾਹੀਂ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ, ਜਿਸ ਨਾਲ ਮਾਹੌਲ ਹੋਰ ਵੀ ਖੁਸ਼ਗਵਾਰ ਬਣ ਗਿਆ | ਰੈਂਪ ਵਾਕ ਅਤੇ ਮਾਡਲਿੰਗ ਵੀ ਸਮਾਗਮ ਦਾ ਖ਼ਾਸ ਆਕਰਸ਼ਣ ਰਹੇ | ਇਸ ਦੌਰਾਨ ਅਨਮੋਲਪ੍ਰੀਤ ਕੌਰ ਨੂੰ 'ਮਿਸ ਫੇਅਰਵੈਲ' ਤੇ ਅਰਸਪ੍ਰੀਤ ਕੌਰ ਨੂੰ ਮਿਸ ਚਾਰਮਿੰਗ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਵਲੋਂ ਭੇਜੀ ਗਰੁੱਪ ਬੀ ਮਾਈਕ੍ਰੋ-ਆਬਜ਼ਰਵਰ ਸੂਚੀ 'ਤੇ ਮੰਗਿਆ ਸਪੱਸ਼ਟੀਕਰਨ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦਾ 43ਵਾਂ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਭਾਗ-2 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।