19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਦਾ ਡੈਲੀਗੇਟ ਇਜਲਾਸ ਕੱਲ੍ਹ-ਉਦੀਪੁਰ

ਅਜੀਤ ਡੈਸਕ 15-02-2026
ਗੁਰਦਾਸਪੁਰ, 14 ਫਰਵਰੀ (ਅਸ਼ੋਕ ਸ਼ਰਮਾ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਯੂਨਿਟ ਗੁਰਦਾਸਪੁਰ ਦਾ ਡੈਲੀਗੇਟ ਇਜਲਾਸ 16 ਫਰਵਰੀ ਨੂੰ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿਖੇ ਕੀਤਾ ਜਾ ਰਿਹਾ ਹੈ, ਜਿਸ 'ਚ ਜਥੇਬੰਦੀ ਦੇ 50 ਦੇ ਕਰੀਬ ਚੋਣਵੇਂ ਡੈਲੀਗੇਟ ਹਿੱਸਾ ਲੈਣਗੇ | ਇਸ ਸੰਬੰਧੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਬੰਦੀ ਦੇ ਸਰਕਲ ਪ੍ਰਧਾਨ ਕਾਮਰੇਡ ਬਲਵਿੰਦਰ ਉਦੀਪੁਰ ਨੇ ਦੱਸਿਆ ਕਿ ਇਜਲਾਸ 'ਚ ਪਿਛਲੇ ਤਿੰਨ ਸਾਲਾ ਦੀਆਂ ਜਥੇਬੰਦੀਆਂ ਸਰਗਰਮੀਆਂ ਅਤੇ ਵਿੱਤੀ ਰਿਪੋਰਟਾਂ ਪੇਸ਼ ਹੋਣਗੀਆਂ ਅਤੇ ਅੱਜ ਦੇ ਹਾਲਾਤ 'ਤੇ ਗੰਭੀਰ ਚਰਚਾਵਾਂ ਹੋਣਗੀਆਂ | ਇਜਲਾਸ ਵਿਚ ਸੂਬਾ ਪ੍ਰਧਾਨ ਕਾਮਰੇਡ ਗੁਰਪ੍ਰੀਤ ਸਿੰਘ ਗੰਡੀਵਿੰਡ, ਮੀਤ ਪ੍ਰਧਾਨ ਮਨਜੀਤ ਸਿੰਘ ਬਾਸਰਕੇ, ਮੀਤ ਪ੍ਰਧਾਨ ਕਾਮਰੇਡ ਬਲਵਿੰਦਰ ਉਦੀਪੁਰ ਸ਼ਾਮਿਲ ਹੋਣਗੇ, ਜਿਨ੍ਹਾਂ ਦੀ ਨਿਗਰਾਨੀ ਹੇਠ ਅਗਲੇ ਦੋ ਸਾਲਾ ਲਈ ਸਰਕਲ ਕਮੇਟੀ ਦੀ ਚੋਣ ਕੀਤੀ ਜਾਵੇਗੀ | ਤਿਆਰੀ ਕਮੇਟੀ ਦੇ ਆਗੂ ਰਣਜੀਤ ਸਿੰਘ ਦੋਰਾਂਗਲਾ, ਇੰਜ: ਮਲਕੀਤ ਸਿੰਘ ਢਿੱਲੋਂ ਜੇ. ਈ., ਸਾਹਿਬ ਸਿੰਘ ਧਾਲੀਵਾਲ, ਗੌਰਵ ਪਿ੍ਆ, ਅਮਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ੋਭਾ ਯਾਤਰਾ 'ਚ ਹਿੱਸਾ ਲਿਆ ਅਗਲੀ ਖ਼ਬਰ ਸ੍ਰੀ ਐੱਮ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।