19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੇਂਟ ਮੈਰੀਜ਼ ਤੇ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ

ਅਜੀਤ ਡੈਸਕ 15-02-2026
ਗੁਰਦਾਸਪੁਰ, 14 ਫਰਵਰੀ (ਚੱਕਰਾਜਾ)-ਸੇਂਟ ਮੇਰੀਜ਼ ਤੇ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ, ਜਿਸ 'ਚ ਮਾਤਾ-ਪਿਤਾ ਆਪਣੇ ਬੱਚਿਆਂ ਨਾਲ ਸਕੂਲ ਪਹੁੰਚੇ ਅਤੇ ਅਧਿਆਪਕਾਂ ਨੂੰ ਮਿਲੇ | ਉਨ੍ਹਾਂ ਨੇ ਆਪਣੇ ਆਪਣੇ ਬੱਚਿਆਂ ਦੇ ਪਰੀਓਡੀਕ ਟੈੱਸਟ ਦਾ ਨਤੀਜਾ ਵੇਖਿਆ, ਬੱਚਿਆਂ ਦੀ ਪੜ੍ਹਾਈ ਤੇ ਬਾਕੀ ਗਤੀਵਿਧੀਆਂ ਬਾਰੇ ਅਧਿਆਪਕਾਂ ਕੋਲੋਂ ਜਾਣਕਾਰੀ ਹਾਸਿਲ ਕੀਤੀ | ਅਧਿਆਪਕਾਂ ਨੇ ਫਾਈਨਲ ਪ੍ਰੀਖਿਆ ਬਾਰੇ ਮਾਤਾ-ਪਿਤਾ ਨੂੰ ਦੱਸਿਆ | ਮਿਲਣੀ ਦੌਰਾਨ ਮਾਤਾ-ਪਿਤਾ, ਅਧਿਆਪਕਾਂ ਤੇ ਬੱਚਿਆਂ ਦਾ ਪੂਰਾ ਪੂਰਾ ਤਾਲਮੇਲ ਹੁੰਦਾ ਹੈ, ਜਿਸ ਵਿਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦਾ ਬਹੁਪੱਖੀ ਵਿਕਾਸ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ | ਸਕੂਲ ਦੇ ਚੇਅਰਮੈਨ ਕੰਵਲ ਬਖ਼ਸ਼ੀ ਤੇ ਵਾਈਸ ਪਿ੍ੰਸੀਪਲ ਵਿਜੇ ਲਕਸ਼ਮੀ ਨੇ ਹਰੇਕ ਮਾਤਾ-ਪਿਤਾ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਹਰ ਮਿਲਣੀ 'ਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ |
ਪਿਛਲੀ ਖ਼ਬਰ ਰਮਨ ਬਹਿਲ ਨੇ ਸਾਬਕਾ ਡਾਇਰੈਕਟਰ ਜੈਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਵਿਗਿਆਨ ਤੇ ਕਲਾ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।