ਤਿੱਬੜ, 14 ਫਰਵਰੀ (ਸੋਹਨ ਮਲਿਕ)-ਲੈਂਡ ਮਾਰਟਗੇੇਜ ਬੈਂਕ ਦੇ ਸਾਬਕਾ ਡਾਇਰੈਕਟਰ ਜੈਮਲ ਸਿੰਘ ਗਿੱਲ ਵਾਸੀ ਪਿੰਡ ਬੱਬਰੀ ਨੰਗਲ ਦੀ ਪਤਨੀ ਰਾਜਵੰਤ ਕੌਰ (55 ਸਾਲ) ਦੀ ਬੀਤੀ ਦਿਨੀਂ ਹੋਈ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿਥੇ ਉਨ੍ਹਾਂ ਵਲੋਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਨੇ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਹੌਸਲਾ ਦਿੱਤਾ | ਇਸ ਮੌਕੇ ਪਿੰਡ ਬੱਬਰੀ ਨੰਗਲ ਦੇ ਸਰਪੰਚ ਸੁਖਦੇਵ ਕੌਰ, ਹਿਤਪਾਲ ਸਿੰਘ ਬਲਾਕ ਪ੍ਰਧਾਨ, ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ |