ਗੁਰਦਾਸਪੁਰ, 14 ਫਰਵਰੀ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਵਿਦਿਆਰਥੀਆਂ ਨੰੂ ਸੱਚ ਦੇ ਮਾਰਗ 'ਤੇ ਚੱਲ ਕੇ ਅੱਗੇ ਵਧਣ ਤੇ ਮਿਹਨਤ ਨਾਲ ਪੜ੍ਹਾਈ ਕਰਕੇ ਆਪਣੇ ਜੀਵਨ ਦੇ ਲਕਸ਼ 'ਚ ਕਾਮਯਾਬ ਹੋਣ ਲਈ ਕਿਹਾ | ਸਮੂਹ ਸਟਾਫ਼ ਮੈਂਬਰਾਂ ਨੇ ਬੱਚਿਆਂ ਨੰੂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਕਰਵਾਏ ਮੁਕਾਬਲੇ 'ਚੋਂ ਜੇਤੂ ਬੱਚਿਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਅੰਤ 'ਚ ਸਾਰਿਆਂ ਲਈ ਖਾਣੇ ਦਾ ਪ੍ਰਬੰਧ ਕੀਤਾ |