ਧਾਰੀਵਾਲ, 14 ਫਰਵਰੀ (ਸਵਰਨ ਸਿੰਘ)-ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ਅਧੀਨ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਮੁਫ਼ਤ ਕੈਂਪ 16 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰ ਪੰਕਜਦੀਪ ਸਿੰਘ ਲੇਹਲ ਅਤੇ ਨਵਨੀਤ ਸਿੰਘ ਨੋਬਲ ਨੇ ਦੱਸਿਆ ਕਿ ਇਸ ਕੈਂਪ ਵਿਚ ਆਯੂਰਵੈਦ, ਹੋਮਿਓਪੈਥਿਕ, ਨੱਕ, ਕੰਨ, ਗਲੇ ਦੇ ਡਾਕਟਰਾਂ ਤੋਂ ਇਲਾਵਾ ਦਿਲ ਦੇ ਰੋਗਾਂ, ਹੱਡੀਆਂ, ਅੱਖਾਂ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਪਹੁੰਚ ਰਹੇ ਹਨ | ਇਸ ਦੇ ਨਾਲ ਕਾਨੂੰਨੀ ਮਾਹਿਰਾਂ ਵਲੋਂ ਵੀ ਬੁਢਾਪਾ ਪੈਨਸ਼ਨ ਸੀਨੀਅਰ ਸਿਟੀਜ਼ਨ ਕਾਰਡ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ |