19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 15-02-2026
ਸ਼ਾਹਪੁਰ ਕੰਢੀ, 14 ਫਰਵਰੀ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਵਲੋਂ ਇਕ ਔਰਤ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਧਰਮਪਾਲ ਨੇ ਖੂਹ ਵਾਲੇ ਚੌਕ ਵਿਖੇ ਨਾਕਾ ਲਗਾਇਆ ਸੀ ਕਿ ਉਨ੍ਹਾਂ ਨੰੂ ਸੂਚਨਾ ਮਿਲੀ ਕਿ ਪਿੰਡ ਮੈਰਾ ਦੀ ਇਕ ਔਰਤ ਘਰ 'ਚ ਨਾਜਾਇਜ਼ ਸ਼ਰਾਬ ਵੇਚ ਰਹੀ ਹੈ, ਜਿਸ 'ਤੇ ਪੁਲਿਸ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਔਰਤ ਦੇ ਘਰ ਪਹੁੰਚੀ, ਜਿਥੇ ਉਸ ਨੇ ਪਲਾਸਟਿਕ ਦਾ ਕੇਟ ਰੱਖਿਆ ਹੋਇਆ ਸੀ | ਜਦੋਂ ਕੈਨ ਨੰੂ ਚੈੱਕ ਕੀਤਾ ਤਾਂ ਉਸ 'ਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਜੋਤੀ ਪਤਨੀ ਕੁਲਵਿੰਦਰ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ੍ਰੀ ਯੋਗੇਸ਼ਵਰ ਯੂਥ ਕਲੱਬ ਵਲੋਂ 16ਵਾਂ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਮੁਫ਼ਤ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।