19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਦਰਸ਼ ਭਾਰਤੀ ਮਹਾਂਵਿਦਿਆਲਿਆ ਨੇ ਮਹਾਨ ਕ੍ਰਾਂਤੀਕਾਰੀ ਸਰੋਜਨੀ ਨਾਇਡੂ ਦੀ ਜਨਮ ਵਰ੍ਹੇਗੰਢ ਮਨਾਈ

ਅਜੀਤ ਡੈਸਕ 15-02-2026
ਪਠਾਨਕੋਟ, 14 ਫਰਵਰੀ (ਸੰਧੂ)-ਪਠਾਨਕੋਟ ਸਥਿਤ ਆਦਰਸ਼ ਭਾਰਤੀ ਮਹਾਂਵਿਦਿਆਲਿਆ ਦੇ ਹਿੰਦੀ ਵਿਭਾਗ ਨੇ ਮਹਾਨ ਕ੍ਰਾਂਤੀਕਾਰੀ ਸਰੋਜਨੀ ਨਾਇਡੂ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਪ੍ਰੋਗਰਾਮ ਕੀਤਾ | ਜਿਸ ਵਿਚ ਪਿ੍ੰਸੀਪਲ ਪ੍ਰੋਫੈਸਰ ਕੁਲਦੀਪ ਕੁਮਾਰ ਗੁਪਤਾ ਮੁੱਖ ਮਹਿਮਾਨ ਸਨ | ਜਦੋਂ ਕਿ ਸੱਭਿਆਚਾਰਕ ਵਿਭਾਗ ਦੇ ਮੁਖੀ ਡਾ: ਅਨਿਲ ਡੋਗਰਾ ਵਿਸ਼ੇਸ਼ ਮਹਿਮਾਨ ਸਨ | ਹਿੰਦੀ ਵਿਭਾਗ ਦੇ ਮੁਖੀ ਡਾ: ਮਨੂ ਸ਼ਰਮਾ ਨੇ ਵਿਦਿਆਰਥੀਆਂ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ | ਡਾ: ਮਨੂ ਸ਼ਰਮਾ ਨੇ ਕਿਹਾ ਕਿ ਸਰੋਜਨੀ ਨਾਇਡੂ ਦਾ ਜਨਮ 13 ਫਰਵਰੀ 1879 ਨੂੰ ਹੈਦਰਾਬਾਦ ਵਿਚ ਹੋਇਆ ਸੀ | ਉਨ੍ਹਾਂ ਦਾ ਜੀਵਨ ਸਾਹਿਤ, ਰਾਜਨੀਤੀ ਅਤੇ ਸਮਾਜ ਸੇਵਾ ਦਾ ਇਕ ਸ਼ਾਨਦਾਰ ਸੁਮੇਲ ਸੀ | ਸਰੋਜਨੀ ਨਾਇਡੂ ਜਿਨ੍ਹਾਂ ਨੂੰ ਆਪਣੀ ਸੁਰੀਲੀ ਆਵਾਜ਼ ਅਤੇ ਕਵਿਤਾ ਲਈ ਭਾਰਤ ਦੀ ਬੁਲਬੁਲ ਵਜੋਂ ਜਾਣਿਆ ਜਾਂਦਾ ਹੈ | ਇਸ ਮੌਕੇ ਡਾ: ਅਨਿਲ ਡੋਗਰਾ, ਡਾ: ਮਨੂ ਸ਼ਰਮਾ ਅਤੇ ਹਿੰਦੀ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਕਿ੍ਸ਼ਨ ਮਿਸ਼ਨ ਟਰੱਸਟ ਉਦਾਸੀਨ ਆਸ਼ਰਮ ਵਲੋਂ ਸ਼ਿਵਰਾਤਰੀ ਮੌਕੇ ਸਮਾਗਮ ਅਗਲੀ ਖ਼ਬਰ ਸ੍ਰੀ ਯੋਗੇਸ਼ਵਰ ਯੂਥ ਕਲੱਬ ਵਲੋਂ 16ਵਾਂ ਸਾਲਾਨਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।