ਗੁਰਦਾਸਪੁਰ, 14 ਫਰਵਰੀ (ਅਸ਼ੋਕ ਸ਼ਰਮਾ)-ਪਿੰਡਾਂ ਤੇ ਸ਼ਹਿਰਾਂ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਕੱਟੇ ਜਾ ਰਹੇ ਚਲਾਨਾਂ ਤੋਂ ਆਮ ਜਨਤਾ ਬੇਹੱਦ ਪ੍ਰੇਸ਼ਾਨੀ ਹੋਈ ਪਈ ਹੈ | ਲੋਕ ਸ਼ਹਿਰਾਂ ਤੇ ਪਿੰਡਾਂ ਅੰਦਰ ਵਾਹਨ ਚਲਾਉਣ ਤੋਂ ਵੀ ਗੁਰੇਜ਼ ਕਰ ਰਹੇ ਹਨ | ਇਸ ਸੰਬੰਧੀ ਪਿੰਡਾਂ ਦੇ ਸਰਪੰਚਾਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਜਿਹੜੇ ਲੋਕ ਪਿੰਡ ਤੋਂ ਸ਼ਹਿਰ ਜਾਂ ਸ਼ਹਿਰ ਤੋਂ ਬਾਹਰ ਕਿਤੇ ਆਉਂਦੇ ਜਾਂਦੇ ਹਨ ਤਾਂ ਪੁਲਿਸ ਨਾਕਾਬੰਦੀ ਦੌਰਾਨ ਉਨ੍ਹਾਂ ਦੇ ਚਲਾਨ ਕੱਟ ਕੇ ਗੱਡੀਆਂ ਬਾਉਂਡ ਕਰ ਦਿੰਦੀ ਹੈ | ਦਿਹਾਤੀ ਖੇਤਰ ਦੇ ਲੋਕਾਂ ਦੱਸਿਆ ਕਿ ਲੱਖਾਂ ਰੁਪਏ ਖ਼ਰਚ ਕਰਕੇ ਬੁਲਟ, ਮੋਟਰਸਾਈਕਲ, ਕਾਰਾਂ ਖ਼ਰੀਦਦੇ ਹਨ ਅਤੇ ਕਈਆਂ ਦੇ ਕਾਗ਼ਜ਼ਾਤ ਅਜੇ ਅਧੂਰੇ ਹੀ ਹੁੰਦੇ ਹਨ ਪਰ ਪੁਲਿਸ ਉਨ੍ਹਾਂ ਦੇ ਵੀ ਚਲਾਨ ਕੱਟ ਰਹੀ ਹੈ, ਜਿਸ ਨਾਲ ਲੋਕ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਕਾਫ਼ੀ ਖ਼ਫ਼ਾ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਥਾਣਿਆਂ ਅੰਦਰ ਵਾਹਨਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਨ੍ਹਾਂ ਦੀ ਅਜੇ ਤੱਕ ਨਿਲਾਮੀ ਵੀ ਨਹੀਂ ਹੋਈ ਅਤੇ ਹੋਰ ਵਾਹਨ ਬਾਉਂਡ ਕਰਕੇ ਥਾਣਿਆਂ ਨੂੰ ਭਰਿਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਪਾਸੋਂ ਮੰਗ ਕੀਤੀ ਕਿ ਪੰਜਾਬ ਪੁਲਿਸ ਮੁਖੀ ਗੁਰਦਾਸਪੁਰ ਨੂੰ ਹਦਾਇਤਾਂ ਕਰਕੇ ਲੋਕਾਂ ਦੇ ਜਬਰੀ ਚਲਾਨ ਕੱਟਣੇ ਬੰਦ ਕਰਵਾਏ ਜਾਣ, ਜਿਸ ਨਾਲ ਲੋਕ ਰਾਹਤ ਮਹਿਸੂਸ ਕਰ ਸਕਣ |