19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਐੱਮ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਸੰਪੰਨ

ਅਜੀਤ ਡੈਸਕ 15-02-2026
ਕਲਾਨੌਰ, 13 ਫਰਵਰੀ (ਪੁਰੇਵਾਲ)-ਸਥਾਨਕ ਸ੍ਰੀ ਐੱਲ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਪਿ੍ੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ, ਉਪ ਪਿ੍ੰਸੀਪਲ ਸ੍ਰੀਮਤੀ ਨੰਦਿਤਾ, ਸਕੂਲ ਪ੍ਰਬੰਧਕ ਸ੍ਰੀ ਰਾਮ ਸਿੰਘ ਠਾਕੁਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਨਿਰਮਲ ਪ੍ਰਧਾਨ ਤੇ ਸਲਾਹਕਾਰ ਸ੍ਰੀਮਤੀ ਅੰਮਿ੍ਤਾ ਠਾਕੁਰ ਦੀਆਂ ਹਦਾਇਤਾਂ 'ਤੇ ਸਕੂਲ ਅਧਿਆਪਕਾਂ ਵਲੋ ਬੱਚਿਆਂ ਦੇ ਸਹਿਯੋਗ ਨਾਲ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਅ, ਜਿਸ 'ਚ ਗ੍ਰਾਮ ਪੰਚਾਇਤ ਢੱਕੀ ਤੋਂ ਸਰਪੰਚ ਬਲਜੀਤ ਕੌਰ, ਸਰਪੰਚ ਜਤਿੰਦਰ ਕੁਮਾਰ ਸਲਹੋਤਰਾ, ਐਕਸਾਈਜ ਇੰਸਪੈਕਟਰ ਸੁਰਿੰਦਰ ਸਿੰਘ ਕਾਹਲੋਂ, ਸ੍ਰੀ ਗੁਰਬਖਸ਼ ਰਾਏ ਵੋਹਰਾ, ਸ੍ਰੀਮਤੀ ਮਨਪ੍ਰੀਤ ਕੌਰ ਕਾਹਲੋਂ ਆਦਿ ਵਿਸ਼ੇਸ ਤੌਰ 'ਤੇ ਸ਼ਾਮਲ ਹੋਏ, ਜਿਨ੍ਹਾਂ ਦਾ ਸਕੂਲ ਪ੍ਰਬੰਧਕ ਕਮੇਟੀ ਸਮੇਤ ਪਿ੍ੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ, ਪ੍ਰਬੰਧਕ ਸ੍ਰੀ ਰਾਮ ਸਿੰਘ ਠਾਕੁਰ ਵਲੋਂ ਸਵਾਗਤ ਕੀਤਾ ਗਿਆ | ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ ਸਕੂਲ ਦੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਪ੍ਰਾਰਥਨਾ ਕੀਤੀ ਗਈ | ਉਪਰੰਤ ਬੱਚਿਆਂ ਵਲੋਂ ਭਾਰਤ ਦੇ ਵੱ- ਵੱਖ ਸੂਬਿਆਂ ਰਾਜਸਥਾਨੀ, ਹਿਮਾਚਲੀ, ਪਹਾੜੀ ਅਤੇ ਪੰਜਾਬੀ ਆਦਿ ਗੀਤਾਂ 'ਤੇ ਡਾਂਸ ਪੇਸ਼ ਕੀਤਾ ਗਿਆ | ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਪੇਸ਼ ਕੀਤਾ ਗਿਆ | ਨੌਵੀਂ ਜਮਾਤ ਦੇ ਲੜਕਿਆਂ ਵਲੋਂ ਭੰਗੜਾ ਪਾ ਕੇ ਸਾਰਿਆਂ ਨੂੰ ਨੱਚਣ ਲਗਾ ਦਿੱਤਾ | ਨਰਸਰੀ ਤੋਂ ਲੈ ਕੇ ਦੱਸਵੀਂ ਜਮਾਤ ਦੇ ਸਾਰੇ ਬੱਚਿਆਂ ਵਲੋਂ ਇਸ ਸੱਭਿਆਚਾਰਕ ਪ੍ਰੋਗਰਾਮ 'ਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਫੈਂਸੀ ਡਰੈੱਸ ਮੁਕਾਬਲੇ 'ਚ ਬੱਚਿਆਂ ਵਲੋਂ ਪੁਲਿਸ, ਡਾਕੀਆ, ਪਰੀਆਂ, ਏ.ਆਈ., ਨਾਰੀਅਲ, ਨਰਸ਼, ਲਛਮੀਂ ਬਾਈ, ਜੋਧਾ ਬਾਈ, ਜਲਪਰੀ ਆਦਿ ਦੀਆਂ ਪੁਸ਼ਾਕਾਂ 'ਚ ਪੇਸ਼ਕਾਰੀ ਕੀਤੀ ਗਈ, ਜਿਸ 'ਚੋਂ ਤੀਸਰੀ ਜਮਾਤ ਦੇ ਹਿਮਾਂਸ਼ੂ ਵਰਮਾ ਪਹਿਲੇ, ਬਚਪਨ ਜਮਾਤ ਦੀ ਸਾਇਰਾ ਠਾਕੁਰ ਦੂਸਰੇ 'ਤੇ ਰਹੇ | ਜੱਜਾਂ ਦੀ ਭੂਮਿਕਾ ਮੁੱਖ ਮਹਿਮਾਨ ਸ੍ਰੀਮਤੀ ਬਲਜੀਤ ਕੌਰ ਸਰਪੰਚ, ਇੰ. ਸੁਰਿੰਦਰ ਸਿੰਘ ਕਾਹਲੋਂ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਨੇ ਨਿਭਾਈ ਅਤੇ ਜੇਤੂਆਂ ਨੂੰ ਮੌਕੇ 'ਤੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅਖੀਰ 'ਚ ਸਾਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਇਨਾਮ ਵੰਡੇ ਗਏ | ਪਿ੍ੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ ਨੇ ਪੂਰਾ ਸਾਲ ਸਕੂਲ 'ਚ ਪੜ੍ਹਾਈ ਕਰਨ ਤੋਂ ਇਲਾਵਾ ਗਤੀਵਿਧੀਆਂ 'ਚ ਸ਼ਿਰਕਤ ਕਰਨ ਵਾਲੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਪੜ੍ਹਾਈ ਨਾਲ ਕੋਈ ਵੀ ਸਮਝੌਤਾ ਨਹੀਂ ਹੋਵੇਗਾ ਅਤੇ ਸਕੂਲ ਪਹਿਲਾਂ ਦੀ ਤਰ੍ਹਾਂ ਬੱਚਿਆਂ ਨੂੰ ਆਧੁਨਿਕ ਪੜ੍ਹਾਈ ਕਰਾਉਣ ਲਈ ਵਚਨਬੱਧ ਰਹੇਗਾ | ਇਸ ਮੌਕੇ 'ਤੇ ਸ੍ਰੀਮਤੀ ਵੰਦਨਾ ਕੁਮਾਰੀ, ਕੰਵਲਜੀਤ ਕੌਰ, ਰਮਨਦੀਪ ਸਿੰਘ, ਰਣਜੀਤ ਕੌਰ, ਪੁਨੀਤ ਕੌਰ, ਸ਼ਾਲੂ ਸ਼ਰਮਾ, ਪੂਨਮਾ ਸ਼ਰਮਾ, ਵੰਦਨਾ, ਨਿਕਿਤਾ, ਰਿਸ਼ਿਕਾ, ਬੱਬਲੀ, ਨਿਸ਼ਾ, ਕਾਜਲ, ਪੱਲਵੀ, ਸਨੇਹਾ ਠਾਕੁਰ, ਸੇਜਲ ਆਦਿ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ |
ਪਿਛਲੀ ਖ਼ਬਰ ਭੁੰਬਲੀ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਾਹਨਾਂ ਦੇ ਕੱਟੇ ਜਾ ਰਹੇ ਚਲਾਨਾਂ ਤੋਂ ਜਨਤਾ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।