19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭੁੰਬਲੀ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜੀਤ ਡੈਸਕ 15-02-2026
ਤਿੱਬੜ, 14 ਫਰਵਰੀ (ਸੋਹਨ ਮਲਿਕ)-ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਭੁੰਬਲੀ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧੀ ਖੇਤੀਬਾੜੀ ਇੰਸਪੈਕਟਰ ਹਰਦੇਵ ਦੱਸਿਆ ਕਿ ਪਿੰਡ ਭੁੰਬਲੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ |
ਇਸ ਮੌਕੇ ਗਿਆਨੀ ਧਰਮ ਸਿੰਘ ਨੇ ਪਾਠ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮਾਸਟਰ ਰਛਪਾਲ ਸਿੰਘ ਭੁੰਬਲੀ, ਕੈਪਟਨ ਬਾਬੂ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਆਈ ਸੰਗਤ ਲਈ ਲੰਗਰ ਦਾ ਵਧੀਆ ਪ੍ਰਬੰਧ ਕੀਤਾ | ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮਾਸਟਰ ਰਛਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਗੁਰਦਾਸਪੁਰ, ਕੈਪਟਨ ਬਾਬੂ ਸਿੰਘ, ਅਮਰਜੀਤ ਸਿੰਘ ਫ਼ੌਜੀ, ਰੋਹਿਤ, ਜਸਪਾਲ ਸਿੰਘ ਵਸੀਕਾ ਨਵੀਸ, ਬਲਵੰਤ ਰਾਏ, ਰਕੇਸ਼ ਕੁਮਾਰ ਰਿੰਕੂ, ਸੰਦੀਪ ਕੁਮਾਰ, ਸੁਖਦੇਵ ਰਾਜ, ਜਗਨ ਸਿੰਘ, ਪਰਮਜੀਤ ਸਿੰਘ ਸਰਪੰਚ, ਧਰਮਿੰਦਰ ਕੁਮਾਰ ਮੈਂਬਰ ਪੰਚਾਇਤ, ਕਾਂਤਾ ਦੇਵੀ ਮੈਂਬਰ ਪੰਚਾਇਤ, ਮਨਜੀਤ ਸਿੰਘ ਮੈਂਬਰ ਪੰਚਾਇਤ, ਸਭਾ ਦੀ ਪ੍ਰਧਾਨ ਅਰਚਨਾ ਨੰਦਾ, ਓਮ ਪ੍ਰਕਾਸ਼, ਦੀਵਾਨ ਚੰਦ, ਕੁਲਦੀਪ ਰਾਜ, ਮੋਹਿਤ ਕੁਮਾਰ, ਸੁਖਵਿੰਦਰ ਸਿੰਘ ਬਾਵਾ, ਮਨਜਿੰਦਰ ਸਿੰਘ, ਕਸਤੂਰੀ ਲਾਲ, ਲਖਵਿੰਦਰ ਸਿੰਘ ਫ਼ੌਜੀ ਕੇਨਰਾ ਬੈਂਕ, ਸੇਵਾ ਸਿੰਘ, ਅਸ਼ਵਨੀ ਕੁਮਾਰ, ਹੈਪੀ ਫੋਟੋ ਸਟੂਡੀਓ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਕਾਲਜ ਫ਼ਾਰ ਵੁਮੈਨ ਵਿਖੇ 52ਵਾਂ ਸਾਲਾਨਾ ਕਨਵੋਕੇਸ਼ਨ ਸਮਾਪਤ ਅਗਲੀ ਖ਼ਬਰ ਸ੍ਰੀ ਐੱਮ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।