25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੋਰਾਇਆ ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਹੋਏ ਨਤਮਸਤਕ

ਅਜੀਤ ਡੈਸਕ 16-02-2026
ਬਟਾਲਾ, 15 ਫਰਵਰੀ (ਸਤਿੰਦਰ ਸਿੰਘ)-ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਮਨਾਏ ਮੇਲਾ ਮਹਾਂਸ਼ਿਵਰਾਤਰੀ ਮੌਕੇ ਨੈਸ਼ਨਲ ਐਵਾਰਡ ਪ੍ਰਾਪਤ ਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੋਰਾਇਆ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਪਹੁੰਚੇ | ਕਲਾਨੌਰ ਪਹੁੰਚਣ 'ਤੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਤੇ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਸਮਾਜਸੇਵਾ ਦੇ ਕਾਰਜਾਂ 'ਚ ਪਾਏ ਜਾ ਰਹੇ ਯੋਗਦਾਨ ਦੀ ਸ਼ਾਲਾਘਾ ਕਰਦਿਆਂ ਸ: ਗੋਰਾਇਆ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਵਲੋਂ ਵੀ ਸ: ਗੋਰਾਇਆ ਸਨਮਾਨਿਤ ਕੀਤੇ ਗਏ | ਸ: ਗੋਰਾਇਆ ਵਲੋਂ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਪਹਿਲਾਂ ਵਿਧੀਵਤ ਤਰੀਕੇ ਨਾਲ ਪੂਜਾ ਅਰਚਨਾ ਕੀਤੀ ਗਈ ਤੇ ਭਗਵਾਨ ਸ਼ਿਵ ਸ਼ੰਕਰ ਦਾ ਸ਼ੁਕਰਾਨਾ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਰਜਨੀਸ਼ ਸ਼ਰਮਾ, ਕਾਕਾ ਮਹਾਂਦੇਵ, ਪ੍ਰਭਪ੍ਰੀਤ ਸਿੰਘ, ਸੂਬੇਦਾਰ ਗੁਰਦਿਆਲ ਸਿੰਘ, ਗੁਰਵਿਦਰ ਸਿੰਘ, ਰੋਹਿਤ ਵਰਮਾ, ਹਰਕੰਵਲ ਸਿੰਘ ਰੰਧਾਵਾ, ਗੁਰਵਿੰਦਰ ਸਿੰਘ, ਮੇਜਰ ਸਿੰਘ, ਸੁਰਿੰਦਰ ਵਰਧਨ, ਪ੍ਰਦੀਪ ਬਲਹੋਤਰਾ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਖੀਰ ਅਤੇ ਕੁਲਚਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।