25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 16-02-2026
ਬਟਾਲਾ, 15 ਫਰਵਰੀ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ੀਤਲਾ ਮੰਦਰ ਹਾਲ ਸਮਾਧ ਰੋਡ ਬਟਾਲਾ ਵਿਖੇ ਮਨਾਇਆ ਗਿਆ | ਸਮਾਗਮ ਦਾ ਸਿਰਲੇਖ ਸਰੀਜਨ ਸੀ | ਸਮਾਗਮ 'ਚ ਪ੍ਰੋਫੈਸਰ ਡਾ. ਆਦਰਸ਼ਪਾਲ ਵਿਗ ਸਾ. ਚੇਅਰਮੈਨ ਪੰਜਾਬ ਪਲਿਊਸ਼ਨ ਕੰਟਰੋਲ ਬੋਰਡ ਬਤÏਰ ਮੁੱਖ ਮਹਿਮਾਨ ਹਾਜ਼ਰ ਹੋਏ | ਸਭ ਤੋਂ ਪਹਿਲਾਂ ਮੁੱਖ ਅਧਿਆਪਕਾ ਰਿਚਾ ਮਹਾਜਨ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਸਾਲਾਨਾ ਰਿਪੋਰਟ ਪੇਸ਼ ਕੀਤੀ | ਮੁੱਖ ਮਹਿਮਾਨ ਨੇ ਜੋਤੀ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਮੁੱਖ ਮਹਿਮਾਨ ਵਲੋਂ ਬੱਚਿਆਂ ਨੂੰ ਪ੍ਰਦੂਸ਼ਣ ਬਾਰੇ ਦੱਸਿਆ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਇਕ-ਦੂਜੇ ਤੋਂ ਅੱਗੇ ਨਿਕਲਣ ਲਈ ਦÏੜਨ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਆ | ਇਸ ਮÏਕੇ ਪੜ੍ਹਾਈ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਤੇ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅਖੀਰ 'ਚ ਸਕੂਲ ਦੇ ਚੇਅਰਮੈਨ ਅਰੁਣ ਅਗਰਵਾਲ ਵਲੋਂ ਸਮਾਗਮ ਦੀ ਸਫ਼ਲਤਾ ਲਈ ਸਕੂਲ ਦੇ ਪਿ੍ੰਸੀਪਲ, ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਮੁੱਖ ਮਹਿਮਾਨ ਤੇ ਆਏ ਮਹਿਮਾਨਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮÏਕੇ ਸਕੂਲ ਦੀ ਸਥਾਨਕ ਕਮੇਟੀ ਦੇ ਮੈਂਬਰ ਕੇ.ਐਲ. ਗੁਪਤਾ, ਅਸ਼ੋਕ ਅਗਰਵਾਲ, ਪਿ੍ੰਸੀਪਲ ਜੀਵਨ ਸ਼ਰਮਾ, ਪਿ੍ੰਸੀਪਲ ਸਤੀਸ਼, ਪਿ੍ੰਸੀਪਲ ਗੁਰਮੀਤ ਕÏਰ, ਪਿ੍ੰਸੀਪਲ ਮਮਤਾ ਡੋਗਰਾ, ਓਮ ਪ੍ਰਕਾਸ਼, ਆਮਲਾ ਸ਼ਰਮਾ, ਅੰਜੂ ਅਗਰਵਾਲ, ਕਮਲ ਅਗਰਵਾਲ ਅਤੇ ਸ਼ਹਿਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਰਹੀਆਂ | ਇਸ ਮÏਕੇ ਸਕੂਲ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਧਾਰੋਵਾਲੀ ਦੇ ਕਈ ਕਾਂਗਰਸੀ ਪਰਿਵਾਰ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੋਰਾਇਆ ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।