25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪਿੰਡ ਧਾਰੋਵਾਲੀ ਦੇ ਕਈ ਕਾਂਗਰਸੀ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਅਜੀਤ ਡੈਸਕ 16-02-2026
ਧਿਆਨਪੁਰ, 15 ਫਰਵਰੀ (ਕੁਲਦੀਪ ਸਿੰਘ ਸੋਨੂੰ)-ਨਜ਼ਦੀਕੀ ਪਿੰਡ ਧਾਰੋਵਾਲੀ ਵਿਚ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਰੰਧਾਵਾ, ਹਰਪ੍ਰੀਤ ਸਿੰਘ ਹੈਰੀ ਰੰਧਾਵਾ ਤੇ ਗੁਰਮਨਜੀਤ ਸਿੰਘ ਰੰਧਾਵਾ ਧਾਰੋਵਾਲੀ ਦੀ ਪ੍ਰੇਰਨਾ ਸਦਕਾ ਜਸਪ੍ਰੀਤ ਸਿੰਘ, ਸਤਨਾਮ ਸਿੰਘ ਨੰਬਰਦਾਰ, ਕੁਲਦੀਪ ਸਿੰਘ ਨੰਬਰਦਾਰ, ਬਲਜੀਤ ਸਿੰਘ, ਸਰਬਜੀਤ ਸਿੰਘ, ਨਵਨੀਤ ਸਿੰਘ ਅਤੇ ਸੁਲੱਖਣ ਸਿੰਘ ਸਮੇਤ ਅਨੇਕਾਂ ਪਰਿਵਾਰਾਂ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ 'ਆਪ' ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਆਪ ਵਿਚ ਸ਼ਾਮਿਲ ਹੋਣ ਵਾਲੇ ਪਿੰਡ ਧਾਰੋਵਾਲੀ ਦੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਭੇਟ ਕੀਤੇ | ਇਸ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪੀ.ਏ. ਲਵਪ੍ਰੀਤ ਸਿੰਘ, ਸਰਪੰਚ ਸੁਲੱਖਣ ਸਿੰਘ ਬਸੰਤਕੋਟ, ਸਰਪੰਚ ਨਿਰਮਲ ਸਿੰਘ ਮੋਹਲੋਵਾਲੀ, ਸਰਪੰਚ ਪਵਨਦੀਪ ਕੌਰ ਡੇਰਾ ਪਠਾਣਾਂ, ਸਰਪੰਚ ਰਣਜੀਤ ਸਿੰਘ ਭੱਟੀ ਦਰਗਾਬਾਦ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਬੀਰ ਸਿੰਘ ਭਿੱਲਾ, ਸਰਪੰਚ ਬਲਰਾਜ ਸਿੰਘ ਖਹਿਰਾ ਸੁਲਤਾਨ, ਨਰਿੰਦਰ ਸਿੰਘ ਡਿੰਪਲ ਅਲੀਨੰਗਲ ਬਲਾਕ ਪ੍ਰਧਾਨ, ਬਖਸ਼ੀਸ਼ ਸਿੰਘ ਯੂਥ ਪ੍ਰਧਾਨ, ਸਰਪੰਚ ਤਜਿੰਦਰ ਸਿੰਘ ਸ਼ਾਹਪੁਰ ਜਾਜਨ, ਸਰਪੰਚ ਰਣਜੀਤ ਸਿੰਘ ਗਾਜੀਨੰਗਲ, ਸਰਪੰਚ ਸੁਲੱਖਣ ਸਿੰਘ ਬਸੰਤਕੋਟ, ਸਰਪੰਚ ਬਲਬੀਰ ਸਿੰਘ ਨੰਬਰਦਾਰ ਰਾਏਚੱਕ, ਮੀਨਾ ਕੁਮਾਰੀ ਰਉਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਸ਼ੁਭਮ ਭਾਰਦਵਾਜ ਰਾਉਵਾਲ, ਸਰਪੰਚ ਬਲਵਿੰਦਰ ਸਿੰਘ ਪਵਾਰ ਸ਼ਿਕਾਰ ਮਾਛੀਆਂ, ਐਡਵੋਕੇਟ ਵਿੱਕੀ ਸਰਪੰਚ ਸੰਗਤੂਵਾਲ, ਗੁਰਤੇਜ ਸਿੰਘ ਰਣਸੀਕੇ ਤਲਾ, ਗੁਰਮਨਜੀਤ ਸਿੰਘ ਰੰਧਾਵਾ ਧਾਰੋਵਾਲੀ, ਕੁਲਦੀਪ ਸਿੰਘ ਨੰਬਰਦਾਰ ਧਾਰੋਵਾਲੀ, ਨਵਨੀਤ ਸਿੰਘ, ਸਤਨਾਮ ਸਿੰਘ ਨੰਬਰਦਾਰ ਧਾਰੋਵਾਲੀ, ਖਜ਼ਾਨ ਸਿੰਘ ਖਹਿਰਾ ਸੁਲਤਾਨ ਬਲਾਕ ਪ੍ਰਧਾਨ ਐੱਸ.ਸੀ.ਸੀ. ਵਿੰਗ, ਸਰਪੰਚ ਲਾਡੀ ਮਾਹਲ, ਸਰਪੰਚ ਮਨਦੀਪ ਸਿੰਘ ਗਿੱਲਾਂਵਾਲੀ, ਸਰਪੰਚ ਕੁਲਦੀਪ ਸਿੰਘ ਮਹਿਮੇਚੱਕ, ਸਰਪੰਚ ਜਸਮੇਲ ਸਿੰਘ ਕੋਹਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਅੰਮੋਨੰਗਲ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ 'ਚ ਮੀਟਿੰਗ ਅਗਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।