ਬਟਾਲਾ, 15 ਫਰਵਰੀ (ਸਤਿੰਦਰ ਸਿੰਘ)-ਪਿੰਡ ਅੰਮੋਨੰਗਲ ਦੇ ਸਾਬਕਾ ਸਰਪੰਚ ਅਜੀਤ ਸਿੰਘ ਦੇ ਘਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਵਿਰੋਧੀ ਧਿਰ ਦੇ ਨੇਤਾ ਤੇ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਵੀ ਹਾਜ਼ਰ ਸਨ | ਸਾ. ਸਰਪੰਚ ਅਜੀਤ ਸਿੰਘ ਤੇ ਨਗਰ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਸ: ਬਾਜਵਾ ਵਲੋਂ ਵਰਕਰਾਂ ਨਾਲ ਪਾਰਟੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਕਾਂਗਰਸ ਦੀ ਮਜ਼ਬੂਤੀ ਲਈ ਤਗੜੇ ਹੋ ਕੇ ਕਾਂਗਰਸ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਪ੍ਰਜੀਤ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਨੰਬਰਦਾਰ ਮਹਿੰਦਰ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਤਰਲੋਕ ਸਿੰਘ, ਅਮਰਦੀਪ ਸਿੰਘ, ਕੰਵਲਪ੍ਰੀਤ ਸਿੰਘ, ਗਿਆਨ ਸਿੰਘ, ਸੁਭਪ੍ਰੀਤ ਸਿੰਘ, ਚਾਨਣ ਸਿੰਘ, ਅਮਰਦੀਪ ਸਿੰਘ, ਰਣਜੋਧ ਸਿੰਘ, ਸਤਨਾਮ ਸਿੰਘ ਸਾਬਕਾ ਸਰਪੰਚ ਮੀਰਪੁਰ, ਡਾ. ਸੁੱਖ ਨੱਤ ਨੱਤ ਨੰਬਰਦਾਰ ਲਖਵਿੰਦਰ ਸਿੰਘ, ਮਨਦੀਪ ਸਿੰਘ, ਚੈਂਚਲ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਬਲਵੰਤ ਸਿੰਘ, ਡਾ. ਸੁਖਵਿੰਦਰ ਸਿੰਘ, ਰਾਣਾ ਪ੍ਰਤਾਪ ਸਿੰਘ, ਰਾਜਦੇਵ ਸਿੰਘ, ਸੰਨੀ ਤੇ ਸਨੋਬਰ ਸਿੰਘ ਹਾਜ਼ਰ ਸਨ |