25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਗੁਰਪ੍ਰੀਤ ਸਿੰਘ ਭੋਮਾ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ

ਅਜੀਤ ਡੈਸਕ 16-02-2026
ਬਟਾਲਾ, 15 ਫਰਵਰੀ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੇ ਨਜ਼ਦੀਕੀ ਸਾਥੀ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭੋਮਾ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਭੋਮਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ: ਮਜੀਠੀਆ 'ਤੇ ਝੂਠਾ ਕੇਸ ਪਾ ਕੇ ਉਨ੍ਹਾਂ ਨੂੰ ਕਈ ਮਹੀਨੇ ਜੇਲ੍ਹ ਅੰਦਰ ਭੇਜਿਆ ਗਿਆ ਸੀ, ਪ੍ਰੰਤੂ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਸੱਚ ਦੀ ਜਿੱਤ ਯਕੀਨੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਦੇ ਬਾਹਰ ਆਉਣ ਨਾਲ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹੋ ਗਏ ਹਨ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਪੱਬਾਂਭਾਰ ਹੋ ਗਏ ਹਨ | ਇਸ ਲਈ ਪੂਰੇ ਵਿਸ਼ਵਾਸ਼ ਨਾਲ ਕਿਹਾ ਜਾ ਸਕਦਾ ਹੈ ਕਿ ਆਉਣ ਵਾਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਦੀ ਹੀ ਬਣੇਗੀ |
ਪਿਛਲੀ ਖ਼ਬਰ ਬਾਬਾ ਬਾਬੂ ਰਾਮ ਦਾ ਸਾਲਾਨਾ ਭੰਡਾਰਾ 18 ਨੂੰ ਅਗਲੀ ਖ਼ਬਰ ਪਿੰਡ ਅੰਮੋਨੰਗਲ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।