25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੰਗਾਂ ਮਨਵਾਉਣ ਲਈ ਆਸ਼ਾ ਵਰਕਰਾਂ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 16-02-2026
ਗੁਰਦਾਸਪੁਰ, 15 ਫਰਵਰੀ (ਗੁਰਪ੍ਰਤਾਪ ਸਿੰਘ)-ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ ਯੂਨੀਅਨ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਿਵਲ ਸਰਜਨ ਡਾ: ਮਹੇਸ਼ ਕੁਮਾਰ ਪ੍ਰਭਾਕਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਲੋਂ ਆਸ਼ਾ ਵਰਕਰਾਂ ਉੱਪਰ ਬਣਦੀ ਡਿਊਟੀ ਤੋਂ ਬਿਨਾਂ ਵਾਧੂ ਕੰਮ ਲਿਆ ਜਾ ਰਿਹਾ ਹੈ ਤੇ ਵਾਧੂ ਕੰਮ ਦਾ ਕੋਈ ਮਾਣ ਭੱਤਾ ਨਹੀਂ ਦਿੱਤਾ ਜਾਂਦਾ | ਉਨ੍ਹਾਂ ਕਿਹਾ ਕਿ ਮਾਮੂਲੀ ਮਾਣ ਭੱਤਾ 'ਤੇ ਕੰਮ ਕਰਦੀਆਂ ਵਰਕਰਾਂ ਨੂੰ ਕਈ ਕਈ ਮਹੀਨੇ ਉਹ ਵੀ ਨਸੀਬ ਨਹੀਂ ਹੁੰਦਾ | ਸਿਵਲ ਸਰਜਨ ਦੇ ਧਿਆਨ ਵਿਚ ਮੰਗਾਂ ਨੂੰ ਲਿਆਉਂਦੇ ਹੋਏ ਵੀਨਾ ਰਾਣੀ, ਕਾਂਤਾ ਰਾਣੀ ਭੁੱਲਰ, ਪੂਨਮ ਮਾਨ ਚੋਪੜਾ, ਸ਼ਿੰਦੀ ਨੌਸ਼ਹਿਰਾ ਮੱਝਾ ਸਿੰਘ ਅਤੇ ਪਰਮਜੀਤ ਕੌਰ ਬਾਂਠਾਵਾਲਾ ਨੇ ਦੋਸ਼ ਲਗਾਇਆ ਕਿ ਵਰਕਰਾਂ ਨੂੰ ਵਿਭਾਗੀ ਨਿਯਮਾਂ ਦੇ ਉਲਟ ਪ੍ਰਾਇਮਰੀ ਹੈਲਥ ਸੈਂਟਰ ਤੋਂ ਵੈਕਸੀਨ ਲਿਆਉਣ ਤੇ ਛੱਡਣ ਦੀ ਧੱਕੇ ਨਾਲ ਡਿਊਟੀ ਲਗਾਈ ਜਾਂਦੀ ਹੈ | ਵਰਕਰਾਂ ਨੂੰ ਕੋਈ ਸਟੇਸ਼ਨਰੀ ਆਈਟਮਾਂ ਨਹੀਂ ਦਿੱਤੀਆਂ ਜਾਂਦੀਆਂ | ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ ਦੀਆਂ ਵੱਡੀ ਪੱਧਰ 'ਤੇ ਅਸਾਮੀਆਂ ਖ਼ਾਲੀ ਹਨ | ਸਿਵਲ ਸਰਜਨ ਡਾ: ਪ੍ਰਭਾਕਰ ਨੇ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ ਨੂੰ ਭਰੋਸਾ ਦਿਵਾਇਆ ਹੈ ਕਿ 20 ਫਰਵਰੀ ਨੂੰ ਮੀਟਿੰਗ ਵਿਚ ਮਸਲੇ ਵਿਚਾਰੇ ਜਾਣਗੇ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਿੱਧ ਗੋਸ਼ਟਿ ਜੋੜ ਮੇਲਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਿਧਵਾਂ ਨੰੂ ਧਾਰੀਵਾਲ ਨਾਲ ਜੋੜਦੀ ਮੁੱਖ ਸੜਕ ਦੀ ਹਾਲਤ ਖਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।