25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਿੱਧ ਗੋਸ਼ਟਿ ਜੋੜ ਮੇਲਾ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 16-02-2026
ਅੱਚਲ ਸਾਹਿਬ, 15 ਫਰਵਰੀ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੇਲਾ ਸਿੱਧ-ਗੋਸ਼ਟਿ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲਾਂ 'ਚ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਨ੍ਹਾਂ ਸਮਾਗਮਾਂ ਵਿਚ ਕਥਾਵਾਚਕ ਗਿਆਨੀ ਗੁਰਮੁੱਖ ਸਿੰਘ ਐਮ.ਏ., ਭਾਈ ਸਿਮਰਨਜੀਤ ਸਿੰਘ, ਭਾਈ ਬਲਬੀਰ ਸਿੰਘ ਸੇਖਵਾਂ ਆਦਿ ਜਥਿਆਂ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾ ਸਾਂਝੀਆਂ ਕਰਦਿਆਂ ਕਿਹਾ ਕਿ ਸ਼ਿਵਰਾਤਰੀ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਮੁਬਾਰਕ ਚਰਨ ਇਸ ਅਸਥਾਨ ਵਿਖੇ ਪਾਏ ਸਨ ਅਤੇ ਸਿੱਧ ਜੋਗੀਆਂ ਨਾਲ ਗੋਸ਼ਟਿ ਕਰ ਉਨ੍ਹਾਂ ਨੂੰ ਕਰਾਮਾਤਾਂ ਛੱਡ ਸੱਚ ਧਰਮ ਦਾ ਉਪਦੇਸ਼ ਦਿੱਤਾ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੱਚਲ ਸਾਹਿਬ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਾਨਕ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਵਲੋਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਮੰਗਾਂ ਮਨਵਾਉਣ ਲਈ ਆਸ਼ਾ ਵਰਕਰਾਂ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।