26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਖੇਡ ਮੇਲਾ ਕਰਵਾਇਆ

ਅਜੀਤ ਡੈਸਕ 16-02-2026
ਅੱਚਲ ਸਾਹਿਬ, 15 ਫਰਵਰੀ (ਗੁਰਚਰਨ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ ਤੇ ਜੋਸ਼ ਨਾਲ ਕਰਵਾਇਆ ਗਿਆ | ਖੇਡ ਸਮਾਗਮ ਦੀ ਸ਼ੁਰੂਆਤ ਖੇਡ ਭਾਵਨਾ ਦੇ ਸੰਦੇਸ਼ ਨਾਲ ਹੋਈ | ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡ ਮੇਲੇ ਦੌਰਾਨ ਦੌੜਾਂ, ਫੱੁਟਬਾਲ ਤੇ ਵਾਲੀਬਾਲ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਦੀ ਉਤਸ਼ਾਹ ਭਰੀ ਭਾਗੀਦਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਸਕੂਲ ਡਾਇਰੈਕਟਰ ਨਰਿੰਦਰ ਸਿੰਘ ਬਾਠ, ਰਜਵੰਤ ਕੌਰ ਬਾਠ, ਪਿ੍ੰਸੀਪਲ ਸ਼ਾਕਸੀ ਬੇਦੀ ਤੇ ਕੋਚ ਜੁਗਰਾਜ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ | ਖੇਡ ਮੇਲੇ ਨੂੰ ਸਫਲ ਬਣਾਉਣ ਵਿਚ ਅਧਿਆਪਕ ਮੰਡਲ ਦੀ ਮਹੱਤਵਪੂਰਨ ਭੂਮਿਕਾ ਵਿਚ ਹਰਪ੍ਰੀਤ ਕੌਰ ਨੱਤ, ਹਰਪ੍ਰੀਤ ਕੌਰ ਬਾਠ, ਰਾਜਬੀਰ ਕੌਰ, ਸੰਦੀਪ ਕੌਰ, ਰਮਨਪ੍ਰੀਤ ਕੌਰ, ਸਿਮਰਨ ਕੌਰ, ਅਮਨਪ੍ਰੀਤ ਕੌਰ ਆਦਿ ਦਾ ਅਹਿਮ ਯੋਗਦਾਨ ਰਿਹਾ | ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ |
ਪਿਛਲੀ ਖ਼ਬਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲ ਯਾਦਗਾਰੀ ਸਾਲਾਨਾ ਸਮਾਗਮ 21 ਨੂੰ ਅਗਲੀ ਖ਼ਬਰ ਹਰਦਿਆਲ ਸਿੰਘ ਗਾਂਧੀ ਦੇ ਮਾਤਾ ਸਰਦਾਰਨੀ ਪ੍ਰੀਤਮ ਕੌਰ ਨਮਿਤ ਭੋਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।