26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲ ਯਾਦਗਾਰੀ ਸਾਲਾਨਾ ਸਮਾਗਮ 21 ਨੂੰ

ਅਜੀਤ ਡੈਸਕ 16-02-2026
ਧਾਰੀਵਾਲ, 15 ਫਰਵਰੀ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ 'ਮਹਾਨ ਗੁਰਮਤਿ ਸਮਾਗਮ' 21 ਫਰਵਰੀ ਨੂੰ ਪਿੰਡ ਗੋਧਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇ. ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਮੀਟਿੰਗ ਹੋਈ | ਮੀਟਿੰਗ ਉਪਰੰਤ ਜਥੇ. ਸੁੱਚਾ ਸਿੰਘ ਲੰਗਾਹ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ, ਪਿੰਡ ਗੋਧਰਪੁਰ ਵਿਖੇ 19 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਸ ਦੇ ਭੋਗ 21 ਫਰਵਰੀ ਨੂੰ ਪੈਣ ਉਪਰੰਤ ਖੁੱਲੇ ਪੰਡਾਲ 'ਚ ਪੰਥ ਪ੍ਰਸਿੱਧ ਮਹਾਨ ਕੀਰਤਨੀਏ, ਕਵੀਸ਼ਰ, ਰਾਗੀ ਤੇ ਢਾਡੀ ਸੰਗਤਾਂ ਨੂੰ ਨਿਹਾਲ ਕਰਨਗੇ | ਮੀਟਿੰਗ 'ਚ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਕਥਾਵਾਚਕ ਭਾਈ ਜਸਵਿੰਦਰ ਸਿੰਘ, ਭਾਈ ਗੁਰਨਾਮ ਸਿੰਘ ਮੁੱਖ ਪ੍ਰਚਾਰਕ, ਭਾਈ ਕਾਬਲ ਸਿੰਘ ਢਾਡੀ, ਭਾਈ ਕੰਵਲਜੀਤ ਸਿੰਘ ਕਵੀਸ਼ਰ, ਭਾਈ ਜਗਦੀਪ ਸਿੰਘ ਪ੍ਰਚਾਰਕ, ਭਾਈ ਸਿਮਰਜੀਤ ਸਿੰਘ ਪ੍ਰਚਾਰਕ, ਢਾਡੀ ਲੱਖਾ ਸਿੰਘ ਮਾਨ੍ਹੇਪੁਰ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ, ਭਾਈ ਰਣਜੀਤ ਸਿੰਘ ਵੜੈਚ, ਭਾਈ ਸ਼ਿਵਚਰਨ ਸਿੰਘ ਕਵੀਸ਼ਰ, ਜਗਦੀਪ ਸਿੰਘ ਕੋਟਲਾ ਪ੍ਰਚਾਰਕ, ਬੀਬੀ ਰਾਜਬੀਰ ਕੌਰ ਪ੍ਰਚਾਰਕ, ਗੁਰਮੇਜ ਸਿੰਘ ਕੋਟਲੀ ਪ੍ਰਚਾਰਕ, ਥਾਣੇਦਾਰ ਸਵਰਨ ਸਿੰਘ ਆਦਿ ਨੇ ਭਾਗ ਲਿਆ |
ਪਿਛਲੀ ਖ਼ਬਰ ਪਿੰਡ ਸੇਖੋਵਾਲੀ ਵਿਚ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਖੇਡ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।