28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਮਾਜ ਸੇਵੀ ਗਰੁੱਪ ਵੀਲਾ ਤੇਜਾ ਵਲੋਂ ਲੋੜਵੰਦ ਧੀਆਂ ਦੀਆਂ ਸ਼ਾਦੀਆਂ ਨਾਲ ਸਮਾਜ ਸੇਵੀ ਕਾਰਜ ਸ਼ੁਰੂ

ਅਜੀਤ ਡੈਸਕ 16-02-2026
ਫ਼ਤਹਿਗੜ੍ਹ ਚੂੜੀਆਂ, 15 ਫਰਵਰੀ (ਅਵਤਾਰ ਸਿੰਘ ਰੰਧਾਵਾ)-ਸਰਬੱਤ ਦਾ ਭਲਾ ਸਮਾਜ ਸੇਵੀ ਗਰੁੱਪ ਵੀਲਾ ਤੇਜਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਸ਼ੁਰੂਆਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੀਆਂ ਸ਼ਾਦੀਆਂ ਤੋਂ ਕੀਤੀ ਗਈ ਹੈ | ਇਸ ਸਬੰਧੀ ਲੋੜਵੰਦ ਗਰੀਬ ਪਰਿਵਾਰ ਦੀ ਲੜਕੀ ਦੀ ਸ਼ਾਦੀ ਕਰਵਾਉਣ ੳਪਰੰਤ ਕਲੱਬ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਜਿੱਥੇ ਪਹਿਲਾਂ ਵੀ ਗਰੁੱਪ ਵਲੋਂ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਕਦਮ ਪੁੱਟੇ ਜਾਂਦੇ ਹਨ, ਉਥੇ ਅੱਗੇ ਤੋਂ ਵੀ ਹਰ ਤਰ੍ਹਾਂ ਨਾਲ ਲੋੜਵੰਦ ਲੋਕਾਂ ਦੀ ਬਿਨ੍ਹਾਂ ਕਿਸੇ ਭੇਦਭਾਵ ਸਹਾਇਤਾ ਕੀਤੀ ਜਾਵੇਗੀ | ਇਸ ਮÏਕੇ ਸ਼ੀਲਾ ਠੇਕੇਦਾਰ ਪ੍ਰਧਾਨ, ਕੁਲਵੰਤ ਸਿੰਘ ਠੇਕੇਦਾਰ, ਰਣਜੀਤ ਸਿੰਘ, ਕੁਲਵੰਤ ਸਿੰਘ, ਅਮੀਰ ਸਿੰਘ, ਅਮਰਜੀਤ ਸਿੰਘ, ਮਨਿੰਦਰ ਸਿੰਘ, ਉਤਮ ਸਿੰਘ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਠਾਕੁਰ ਸਿੰਘ, ਗੁਰਪ੍ਰੀਤ ਸਿੰਘ, ਡਾਕਟਰ ਜਸਵੰਤ ਸਿੰਘ, ਹਰਭਜਨ ਸਿੰਘ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਰਾਤਰੀ ਦੇ ਦਿਹਾੜੇ ਮੋਹਨ ਮਲਟੀ ਹੈਲਥ ਹਸਪਤਾਲ ਨੇ ਲੰਗਰ ਲਗਾਇਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਨੇ ਹਵਨ ਯੱਗ ਦਾ ਕੀਤਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।