28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪਿੰਡ ਕਾਂਗੜਾ ਦਾ ਵਿਕਾਸ ਕਾਰਜ ਜਾਰੀ- ਸਰਪੰਚ ਦਲਜੀਤ ਸਿੰਘ

ਅਜੀਤ ਡੈਸਕ 16-02-2026
ਸ੍ਰੀ ਹਰਿਗੋਬਿੰਦਪੁਰ, 15 ਫਰਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਸਰਕਾਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਨਜ਼ਦੀਕੀ ਸਾਥੀ ਪਿੰਡ ਕਾਂਗੜਾ ਦੇ ਸਰਪੰਚ ਦਲਜੀਤ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਸਰਪੰਚ ਦਲਜੀਤ ਸਿੰਘ ਕਾਂਗੜਾ ਨੇ ਹਲਕੇ ਦੀ ਗੱਲ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਹਲਕਾ ਦਾ ਵਿਕਾਸ ਵੀ ਵਿਧਾਇਕ ਅਮਰਪਾਲ ਸਿੰਘ ਵਲੋਂ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਯਤਨਾਂ ਸਦਕਾ ਹੀ ਪਿੰਡ ਕਾਂਗੜਾ ਦੀ ਸਮੁੱਚੀ ਪੰਚਾਇਤ ਵਲੋਂ ਪਿੰਡ ਦਾ ਵਿਕਾਸ ਵੀ ਜ਼ੋਰਾਂ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਕਾਂਗੜਾ ਦੇ ਵਾਸੀਆਂ ਨੇ ਜਦੋਂ ਦੀ ਮੈਨੂੰ ਸਰਪੰਚ ਦੀ ਜ਼ਿੰਮੇਵਾਰੀ ਸੌਂਪੀ ਹੈ, ਪਿੰਡ ਵਿਚ ਇੰਟਰਲਾਕ ਟਾਇਲ ਇੱਟਾਂ, ਡੇਰਿਆਂ ਨੂੰ ਜਾਣ ਵਾਲੇ ਕੱਚੇ ਰਸਤੇ ਪੱਕੇ ਕੀਤੇ ਗਏ ਤੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਸੀਵਰੇਜ਼ ਪਾਇਆ ਜਾ ਰਿਹਾ | ਇਸ ਤੋਂ ਪਿੰਡ 'ਚ ਆਂਗਣਵਾੜੀ ਕੇਂਦਰ ਵੀ ਨਵਾਂ ਬਣਾਇਆ ਗਿਆ ਹੈ | ਸਰਪੰਚ ਦਲਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਲਕਾ ਵਿਧਾਇਕ ਕੋਲੋਂ ਪਿੰਡ ਦਾ ਵਿਕਾਸ ਕਰਵਾਉਣ ਲਈ ਹੋਰ ਗ੍ਰਾਂਟ ਲੈ ਕੇ ਪਿੰਡ ਵਿਚ ਰਹਿੰਦੇ ਵਿਕਾਸ ਕਾਰਜ ਵੀ ਕੀਤੇ ਜਾਣਗੇ | ਇਸ ਸਮੇਂ ਪੰਚਾਇਤ ਮੈਂਬਰ ਜਸਪਾਲ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਸੁਖਵਿੰਦਰ ਕੌਰ, ਮੈਂਬਰ ਜਸਵੰਤ ਕੌਰ, ਮੈਂਬਰ ਸੰਦੀਪ ਕੌਰ, ਕੁਲਵਿੰਦਰ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਦਾ ਨਹਿਰਾਂ ਨੂੰ ਪੱਕੇ ਕਰਨ ਦਾ ਕੰਮ ਕਰਵਾਉਣਾ ਸ਼ਲਾਘਾਯੋਗ ਕਦਮ- ਵਿਧਾਇਕ ਅਮਰਪਾਲ ਸਿੰਘ, ਰਮਨ ਸਿੰਘ ਵਰਸਾਲ... ਅਗਲੀ ਖ਼ਬਰ ਸ਼ਿਵਰਾਤਰੀ ਦੇ ਦਿਹਾੜੇ ਮੋਹਨ ਮਲਟੀ ਹੈਲਥ ਹਸਪਤਾਲ ਨੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।