28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

'ਆਪ' ਸਰਕਾਰ ਦਾ ਨਹਿਰਾਂ ਨੂੰ ਪੱਕੇ ਕਰਨ ਦਾ ਕੰਮ ਕਰਵਾਉਣਾ ਸ਼ਲਾਘਾਯੋਗ ਕਦਮ- ਵਿਧਾਇਕ ਅਮਰਪਾਲ ਸਿੰਘ, ਰਮਨ ਸਿੰਘ ਵਰਸਾਲਚੱਕ

ਅਜੀਤ ਡੈਸਕ 16-02-2026
ਸ੍ਰੀ ਹਰਿਗੋਬਿੰਦਪੁਰ, 15 ਫਰਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੇ ਉਨ੍ਹਾਂ ਦੇ ਸਾਥੀ 'ਆਪ' ਆਗੂ ਰਮਨ ਸਿੰਘ ਵਰਸਾਲਚੱਕ ਨੇ ਕਿਹਾ ਕਿ ਪੰਜਾਬ 'ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਹੈ | ਉਸ ਸਮੇਂ ਤੋਂ ਹੁਣ ਤੱਕ ਪੰਜਾਬ ਦਾ ਜੰਗੀ ਪੱਧਰ 'ਤੇ ਵਿਕਾਸ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸਮੇਂ-ਸਮੇਂ ਸਿਰ ਸੂਬਾ ਵਾਸੀਆਂ ਲਈ ਲੋਕ ਭਲਾਈ ਦੀਆਂ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਵੀ ਵੱਡੀਆਂ ਸਹੂਲਤਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵਲੋਂ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪੁੱਜਦਾ ਕਰਨ ਲਈ ਕੱਚੇ ਖ਼ਾਲ ਪੱਕੇ ਕਰਵਾਏ ਸਨ ਤੇ ਹੁਣ ਸਰਕਾਰ ਵਲੋਂ ਸਾਰੀਆਂ ਨਹਿਰਾਂ ਨੂੰ ਸੀਮੈਂਟ ਬੱਜਰੀ ਨਾਲ ਪੱਕਿਆਂ ਕੀਤਾ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲੇਗਾ | ਰਮਨ ਸਿੰਘ ਵਰਸਾਲਚੱਕ ਨੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਹਲਕੇ 'ਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਸਾਰੀਆਂ ਨਹਿਰਾਂ ਪੱਕੀਆਂ ਹੋ ਰਹੀਆਂ ਹਨ ਤੇ ਹਲਕਾ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਪੂਰਾ ਫ਼ਾਇਦਾ ਮਿਲ ਰਿਹਾ ਹੈ |
ਪਿਛਲੀ ਖ਼ਬਰ ਮਾਝਾ ਇੰਟਰਨੈਸਨਲ ਸਪੋਰਟਸ ਕਲੱਬ ਕਾਲਾ ਅਫ਼ਗਾਨਾ ਦਾ ਵਿਰਾਸਤੀ ਸਾਲਾਨਾ ਖੇਡ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ ਅਗਲੀ ਖ਼ਬਰ ਪਿੰਡ ਕਾਂਗੜਾ ਦਾ ਵਿਕਾਸ ਕਾਰਜ ਜਾਰੀ- ਸਰਪੰਚ ਦਲਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।