ਫਤਹਿਗੜ੍ਹ ਚੂੜੀਆਂ, 15 ਫਰਵਰੀ (ਅਵਤਾਰ ਸਿੰਘ ਰੰਧਾਵਾ)-ਮਾਝਾ ਇੰਟਰਨੈਸ਼ਨਲ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਐਨ.ਆਰ.ਆਈ. ਸੱਜਣਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਵਿਰਾਸਤੀ ਖੇਡ ਮੇਲਾ ਧੂਮ-ਧੜੱਕੇ ਨਾਲ ਸਮਾਪਤ ਹੋ ਗਿਆ ਹੈ | ਖੇਡ ਮੇਲੇ 'ਚ ਫੁੱਟਬਾਲ, ਕਬੱਡੀ, ਵਾਲੀਬਾਲ ਤੇ ਅਥਲੈਟਿਕਸ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮੂਹ ਪ੍ਰਬੰਧਕਾਂ ਵਲੋਂ ਜੇਤੂ ਟੀਮਾਂ ਨੂੰ ਉਚਿਤ ਇਨਾਮਾਂ ਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ | ਕਲੱਬ ਦੇ ਸਮੂਹ ਪ੍ਰਬੰਧਕਾਂ ਨੇ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਤੇ ਐਨ.ਆਰ.ਆਈ. ਸੱਜਣਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਲੱਬ ਪ੍ਰਧਾਨ ਮਨਜੀਤ ਸਿੰਘ ਚੀਮਾ, ਜਥੇਦਾਰ ਗੁਰਬਿੰਦਰ ਸਿੰਘ ਜੌਲੀ, ਜੁਗਰਾਜ ਸਿੰਘ ਰੰਧਾਵਾ, ਹਰਦਿਆਲ ਸਿੰਘ ਰੰਧਾਵਾ, ਕਾਬਲ ਸਿੰਘ ਕਾਹਲੋਂ, ਸਰਪੰਚ ਗੁਰਵਿੰਦਰ ਕੌਰ, ਰਾਜੂ ਆੜ੍ਹਤੀ, ਰਾਣਾ ਰਣਬੀਰ ਸਿੰਘ ਰੰਧਾਵਾ, ਤਰਲੋਕ ਸਿੰਘ ਪੰਨੂੰ, ਨਿਸ਼ਾਨ ਸਿੰਘ ਚੀਮਾ, ਪ੍ਰਗਟ ਸਿੰਘ, ਕਸ਼ਮੀਰ ਸਿੰਘ ਬੀ.ਡੀ.ਪੀ.ਓ., ਅਜੀਤ ਸਿੰਘ ਰੰਧਾਵਾ, ਮਨਬੀਰ ਸਿੰਘ ਆੜ੍ਹਤੀ ਐਸ਼ੋਸੀਏਸਨ ਮੀਤ ਪ੍ਰਧਾਨ ਪੰਜਾਬ, ਕੰਵਲਜੀਤ ਸਿੰਘ ਸ਼ਾਹ, ਮੋਹਨ ਸਿੰਘ, ਸਚਿਨਦੀਪ ਸਿੰਘ ਬਾਠ, ਜਸਵੰਤ ਸਿੰਘ, ਬਲਦੇਵ ਸਿੰਘ, ਹਰਦੇਵ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਹਲੋਂ, ਭਰਪੂਰ ਸਿੰਘ, ਜਤਿੰਦਰ ਸਿੰਘ, ਨਰਿੰਦਰ ਸਿੰਘ ਖਾਲਸਾ, ਬਾਬਾ ਸਰਬਜੀਤ ਸਿੰਘ, ਨਰਿੰਦਰ ਸਿੰਘ ਆਜ਼ਮਪੁਰ, ਸ਼ਰਨਜੀਤ ਸਿੰਘ ਚੀਮਾ, ਸਰਪੰਚ ਮੰਗਾ ਮਸੀਹ ਪੱਤੀ ਚੰਡੀਗੜ੍ਹ, ਧੀਰ ਸਿੰਘ ਆਦਿ ਹਾਜ਼ਰ ਸਨ |