ਧਾਰੀਵਾਲ, 15 ਫਰਵਰੀ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ, ਜ਼ੋਨ ਬੁਰਜ ਸਾਹਿਬ ਦੀ ਕੋਰ ਕਮੇਟੀ ਦੀ ਪਲੇਠੀ ਮੀਟਿੰਗ ਪਿੰਡ ਧਾਰੀਵਾਲ ਕਲਾਂ ਵਿਚ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ ਕਲਾਂ, ਸਕੱਤਰ ਸਤਨਾਮ ਸਿੰਘ ਖਾਨਮਲਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਸੂਬਾ ਕਮੇਟੀ ਦੇ ਪ੍ਰੋਗਰਾਮ ਤਹਿਤ 21 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਸ਼ਹੀਦ ਸ਼ੁਭਕਰਣ ਸਿੰਘ ਦੀ ਬਰਸੀ ਮਨਾਈ ਜਾਵੇਗੀ | ਇਸ ਤੋਂ ਇਲਾਵਾ ਚਿੱਪ ਵਾਲੇ ਮੀਟਰ, ਅਮਰੀਕਾ ਤੇ ਭਾਰਤ ਖੇਤੀ ਸਮਝੌਤੇ ਦਾ ਸਖ਼ਤ ਵਿਰੋਧ ਕੀਤਾ ਗਿਆ | ਮੀਟਿੰਗ 'ਚ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ ਕਲਾਂ, ਸਕੱਤਰ ਸਤਨਾਮ ਸਿੰਘ ਖਾਨਮਲੱਕ, ਪ੍ਰਗਟ ਸਿੰਘ, ਪਿੰਕੀ, ਗੁਰਦੇਵ ਸਿੰਘ, ਅਜੀਤ ਸਿੰਘ, ਹੇਮ ਸਿੰਘ, ਰਵੇਲ ਸਿੰਘ, ਸਰਬਜੀਤ ਕੌਰ, ਕਸਮੀਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |