ਡੇਰਾ ਬਾਬਾ ਨਾਨਕ, 15 ਫਰਵਰੀ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਲਈ ਲਗਾਤਾਰ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ | ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਿੰਘਪੁਰਾ, ਤਲਵੰਡੀ ਹਿੰਦੂਆਂ, ਗੁਰਚੱਕ ਆਦਿ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰੋਘ ਰੰਧਾਵਾ ਨੇ ਕਿਹਾ ਕਿ ਮੇਰੀ ਹਮੇਸ਼ਾ ਇਹੀ ਕੋਸ਼ਿਸ ਰਹੀ ਹੈ ਕਿ ਹਰ ਪਿੰਡ ਅੰਦਰ ਵਿਕਾਸ ਦੇ ਕੰਮ ਤੇਜ਼ੀ ਨਾਲ ਪਹੁੰਚਣ ਤੇ ਲੋਕ ਸਹੂਲਤਾਂ ਦਾ ਨਿੱਘ ਮਾਣ ਸਕਣ | ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੱੁਖ ਰੱਖਦਿਆਂ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਦ ਕਿ ਹਲਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ | ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਕੋਈ ਵੀ ਸ਼ਹਿਰ ਜਾਂ ਪਿੰਡ ਵਿਕਾਸ ਤੋਂ ਵਾਂਝਾ ਨਾ ਰਹੇ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪ੍ਰਧਾਨ ਰਜੇਸ਼ ਕੁਮਾਰ ਬਿੱਟਾ, ਲਵਪ੍ਰੀਤ ਸਿੰਘ ਪੀ.ਏ., ਰੇਸ਼ਮ ਸਿੰਘ ਪੱਡਾ, ਬਲਵਿੰਦਰ ਸਿੰਘ ਗੋਰਾਇਆ, ਮੇਜਰ ਸਿੰਘ ਠੇਠਰਕੇ ਆਦਿ ਆਪ' ਆਗੂ ਹਾਜ਼ਰ ਸਨ |