ਧਾਰੀਵਾਲ, 15 ਫਰਵਰੀ (ਸਵਰਨ ਸਿੰਘ)-ਪਿੰਡ ਦੁਲੂਆਣਾ ਵਿਖੇ ਗੁਰਦੁਆਰਾ ਬੇਰੀ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਭਜਨ ਸਿੰਘ ਭਾਟੀਆ ਤੇ ਪਰਿਵਾਰ ਵਲੋਂ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਧਾਰੀਵਾਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ, ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਡਾਕਟਰ ਗੁਰਜਿੰਦਰ ਸਿੰਘ ਸੰਧੂ ਸਮੇਤ ਸੇਵਾਦਾਰਾਂ ਵਲੋਂ ਸੰਗਤ ਰੂਪ 'ਚ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਉਪਰੰਤ ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਦੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ ਤੇ ਹੈੱਡ ਗ੍ਰੰਥੀ ਭਾਈ ਗੁਰਦੇਵ ਸਿੰਘ ਕਲਿਆਣਪੁਰ ਨੇ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਭਗਤ ਰਵਿਦਾਸ ਤੇ ਸਿੱਖ ਇਤਿਹਾਸ ਬਾਰੇ ਰੌਸ਼ਨੀ ਪਾਈ | ਇਸ ਦੇ ਬਾਅਦ ਸੁਖਮਨੀ ਸੇਵਾ ਸੁਸਾਇਟੀ ਦੇ ਰਾਗੀ ਜਥਿਆਂ ਡਾਕਟਰ ਗੁਰਜਿੰਦਰ ਸਿੰਘ, ਭਾਈ ਬਲਦੇਵ ਸਿੰਘ ਨਿਮਾਣਾ ਤੇ ਸਾਥੀਆਂ ਨੇ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਹਰਭਜਨ ਸਿੰਘ ਭਾਟੀਆ ਤੇ ਵਾਸਦੇਵ ਸਿੰਘ ਭਾਟੀਆ ਦਾ ਧਾਰਮਿਕ ਤੇ ਸਮਾਜ ਸੇਵੀ ਸੇਵਾਵਾਂ ਪੂਰੀ ਸ਼ਰਧਾ ਨਾਲ ਨਿਭਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਸਮਾਗਮ 'ਚ ਭਾਈ ਹਰਵਿੰਦਰ ਸਿੰਘ ਪੰਨੂੰ, ਐਸ.ਡੀ.ਓ. ਬੂਆ ਸਿੰਘ, ਇੰਦਰਪਾਲ ਸਿੰਘ ਅਰੋੜਾ, ਨਿਰਮਲ ਸਿੰਘ, ਸੰਮਤੀ ਮੈਂਬਰ ਸੁਖਮਿੰਦਰ ਸਿੰਘ ਬਿੱਕਾ, ਨੰਬਰਦਾਰ ਕਮਲਜੀਤ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, 'ਆਪ' ਦੇ ਬਲਾਕ ਪ੍ਰਧਾਨ ਸਰਬਪਾਲ ਸਿੰਘ, ਅਮਰਬੀਰ ਸਿੰਘ, ਨਿਸ਼ਾਨ ਸਿੰਘ, ਸ਼ਰਨਜੀਤ ਸਿੰਘ, ਬਲਬੀਰ ਸਿੰਘ, ਸੁਖਚੈਨ ਸਿੰਘ, ਬਾਬਾ ਬਲਕਾਰ ਸਿੰਘ, ਸੁਖਰਾਜ ਸਿੰਘ, ਬਿਕਰਮਜੀਤ ਸਿੰਘ ਬਿੱਕਾ, ਮਾਸਟਰ ਮਨਜਿੰਦਰ ਸਿੰਘ, ਜਸਵੰਤ ਸਿੰਘ ਭਾਟੀਆ ਕਾਦੀਆਂ, ਸਵਰਨ ਸਿੰਘ, ਅਮਰਜੀਤ ਸਿੰਘ ਭਾਟੀਆ ਆਦਿ ਹਾਜ਼ਰ ਸਨ |