ਕਿਲ੍ਹਾ ਲਾਲ ਸਿੰਘ, 15 ਫਰਵਰੀ (ਬਲਬੀਰ ਸਿੰਘ)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਯੂਥ ਵਰਕਰਾਂ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ ਤੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਣ ਵਾਲੀ ਰੈਲੀ ਸਬੰਧੀ ਬਿਕਰਮ ਸਿੰਘ ਮਜੀਠੀਆ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਨ੍ਹਾਂ ਯੂਥ ਆਗੂਆਂ ਨੇ ਕਿਹਾ ਕਿ ਹੋਣ ਵਾਲੀ ਇਸ ਰੈਲੀ 'ਚ ਯੂਥ ਵਰਕਰ ਪੱਬਾਂਭਾਰ ਹਨ ਤੇ ਇਸ ਰੈਲੀ ਨੂੰ ਇਤਿਹਾਸਕ ਬਣਾ ਦਿੱਤਾ ਜਾਵੇਗਾ | ਇਸ ਦਿਨ ਤੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਝੂਠ ਦੀ ਬੁਨਿਆਦ 'ਤੇ ਬਣੀ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਤਨ ਹੋਣਾ ਸ਼ੁਰੂ ਹੋਵੇਗਾ, ਕਿਉਂਕਿ ਬਹੁਤ ਸਾਰੇ ਆਮ ਆਦਮੀ ਪਾਰਟੀ 'ਚ ਗਏ ਅਕਾਲੀ ਦਲ ਦੇ ਵਰਕਰ ਆਪਣੀ ਖੇਤਰੀ ਮਾਂ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਸਰਕਲ ਪ੍ਰਧਾਨ ਰਣਧੀਰ ਸਿੰਘ ਦਾਖ਼ਲਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟਮਜਲਸ, ਗੁਰਮੁੱਖ ਸਿੰਘ, ਅਮਰਜੀਤ ਸਿੰਘ ਕੋਟਲੀ ਫੱਸੀ, ਹਰਜੀਤ ਸਿੰਘ ਹਰਸੀਆਂ, ਮਨੂੰ ਮਮਰਾਵਾਂ ਕਬੱਡੀ ਕੋਚ, ਅਵਤਾਰ ਸਿੰਘ ਖੋਖਰ ਫ਼ੌਜੀਆਂ, ਹਰਮਨ ਸਿੰਘ ਪਾਰਸ, ਪਰਮਜੀਤ ਸਿੰਘ, ਅੰਮਿ੍ਤਪਾਲ ਸਿੰਘ, ਗੁਰਜਿੰਦਰ ਸਿੰਘ, ਸੁੱਚਾ ਸਿੰਘ, ਜੱਗਾ ਸਿੰਘ, ਸੰਨੀ ਮਸੀਹ ਆਦਿ ਹਾਜ਼ਰ ਸਨ |