ਗੁਰਦਾਸਪੁਰ, 15 ਫਰਵਰੀ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀਆਂ ਸਕੂਲ ਯਾਤਰਾ ਦੀਆਂ ਮਿੱਠੀਆਂ ਯਾਦਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਨਾ ਸੀ | ਵਿਦਾਇਗੀ ਪਾਰਟੀ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਸ ਵਿਚ ਵਿਦਿਆਰਥੀਆਂ ਨੇ ਗੀਤਾਂ, ਨਾਚਾਂ ਅਤੇ ਹੋਰ ਪ੍ਰਦਰਸ਼ਨਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਸਮਾਗਮ ਦੌਰਾਨ ਮਿਸਟਰ ਡੀ.ਏ.ਵੀ ਅੰਮਿ੍ਤਪਾਲ ਸਿੰਘ (ਵਿਗਿਆਨ ਧਾਰਾ), ਮਿਸ ਡੀ.ਏ.ਵੀ ਨਿਆਤੀ (ਵਿਗਿਆਨ ਧਾਰਾ), ਮਿਸਟਰ ਫੇਅਰਵੈੱਲ ਵਿਭੂ ਧੁਨਾ (ਵਿਗਿਆਨ ਧਾਰਾ) ਤੇ ਮਿਸ ਫੇਅਰਵੈੱਲ ਹਰਨੂਰ ਕੌਰ (ਕਾਮਰਸ ਧਾਰਾ) ਦੇ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਰਾਜੀਵ ਭਾਰਤੀ ਨੇ ਵਿਦਿਆਰਥੀਆਂ ਦੇ ਉੱਜਵਲ ਤੇ ਖ਼ੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ | ਸ੍ਰ੍ਰੀ ਦੇਵ ਆਨੰਦ ਤੋਂ ਸ਼ੁਰੂ ਕਰਕੇ ਏ.ਪੀ ਢਿੱਲੋਂ, ਨਿਮਰਤ ਖਹਿਰਾ, ਗੁਰਪ੍ਰੀਤ ਘੁੱਗੀ ਅਤੇ ਜਸਬੀਰ ਜੱਸੀ ਵਰਗੀਆਂ ਬਹੁਤ ਹਸਤੀਆਂ ਨੇ ਗੁਰਦਾਸਪੁਰ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਾਣ ਦਿਵਾਇਆ ਹੈ, ਤੁਸੀਂ ਵੀ ਉਨ੍ਹਾਂ ਤੋਂ ਘੱਟ ਨਹੀਂ ਹੋ ਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਦੇ ਹੋ | ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਅਭਿਆਸ, ਸਖ਼ਤ ਮਿਹਨਤ ਅਤੇ ਸਮਰਪਣ ਦੁਆਰਾ ਸਫਲਤਾ ਲਈ ਹਮੇਸ਼ਾ ਯਤਨਸ਼ੀਲ ਰਹਿਣ ਤੇ ਬਿਗ ਬਾੈਗ ਥਿਊਰੀ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਦੀ ਮਹੱਤਤਾ ਦਾ ਪ੍ਰਚਾਰ ਕੀਤਾ |