28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਿੱਖਿਆ ਦੇ ਖੇਤਰ ਵਿਚ ਚਾਨਣ ਮੁਨਾਰਾ ਸਿੱਧ ਹੋ ਰਿਹਾ ਸੈਨਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ

ਪਿੰਡ ਸ਼ਹਿਜਾਦਾ ਖੁਰਦ ਵਿਖੇ ਸਥਾਪਿਤ ਸੈਨਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਇਮਾਰਤ | <br/> 16-02-2026
ਡੇਰਾ ਬਾਬਾ ਨਾਨਕ, 15 ਫਰਵਰੀ (ਵਿਜੇ ਸ਼ਰਮਾ)-ਸਰਹੱਦੀ ਪਿੰਡ ਸ਼ਹਿਜਾਦਾ ਖੁਰਦ ਵਿਖੇ ਸਥਾਪਿਤ ਸੈਨਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਚਾਨਣ ਮੁਨਾਰਾ ਸਿੱਧ ਹੋ ਰਿਹਾ ਹੈ | ਸਕੂਲ ਦੇ ਐੱਮ.ਡੀ. ਸ਼੍ਰੀ ਕਮਲੇਸ਼ਵਰ ਬੇਦੀ ਦੀ ਅਗਵਾਈ 'ਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਦੀ ਟੀਮ ਵਲੋਂ ਜਿੱਥੇ ਬੱਚਿਆਂ ਦੇ ਮਾਨਸਿਕ ਵਿਕਾਸ ਨੂੰ ਤਰਜੀਹ ਦਿੱਤੀ ਜਾਂਦੀ ਹੈ, ਉਥੇ ਹੀ ਅਨੁਸ਼ਾਸਨ, ਸੁਰੱਖਿਅਤ ਦੇ ਪ੍ਰੇਰਨਾਦਾਇਕ ਮਾਹੌਲ ਵਿਚ ਉਨ੍ਹਾਂ ਦਾ ਭਵਿੱਖ ਵੀ ਤਰਸ਼ਿਆ ਜਾਂਦਾ ਹੈ | ਇਕ ਗੱਲਬਾਤ ਦੌਰਾਨ ਐੱਮ.ਡੀ. ਬੇਦੀ ਨੇ ਦੱਸਿਆ ਕਿ ਸਕੂਲ ਵਲੋਂ ਬੱਚਿਆਂ ਨੂੰ ਨਰਸਰੀ ਤੋਂ 12ਵੀਂ ਤੱਕ ਦੀ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ, ਜਦ ਕਿ ਨੰਨੇ-ਮੁੰਨੇ ਬੱਚਿਆਂ ਲਈ ਨਰਸਰੀ ਤੋਂ ਯੂ.ਕੇ.ਜੀ. ਤੱਕ ਪਲੇਅ ਵੇਅ ਅਤੇ ਐਕਟੀਵਿਟੀ ਅਧਾਰਤ ਗਤਵਿਧੀਆਂ ਲਈ ਟੇ੍ਰਨਡ ਅਧਿਆਪਕਾਵਾਂ ਦਾ ਵਿਸੇਸ਼ ਪ੍ਰਬੰਧ ਹੈ | ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਖੇਡਾਂ, ਕਹਾਣੀਆਂ ਅਤੇ ਰਚਨਾਤਮਕ ਗਤੀਵਿਧੀਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਇਸੇ ਤਰ੍ਹਾਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਅੰਦਰ ਅਧੁਨਿਕ ਸਹੂਲਤਾਂ ਨਾਲ ਲੈਸ ਕੰਪਿਊਟਰ ਲੈਬ ਅਤੇ ਡਿਜ਼ੀਟਲ ਕਲਾਸਰੂਮ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਵੇਂ ਅਕਾਦਮਿਕ ਸੈਸ਼ਨ ਲਈ ਨਰਸਰੀ ਤੋਂ 12ਵੀਂ ਤੱਕ ਅਤੇ ਮੈਡੀਕਲ, ਨਾਨ-ਮੇਡੀਕਲ ਤੇ ਆਰਟਸ ਦੀਆਂ ਕਲਾਸਾਂ ਲਈ ਦਾਖਲੇ ਖੋਲ੍ਹੇ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਖੇਡਾਂ ਦੇ ਖੇਤਰ ਵਿਚ ਸਕੂਲ ਦੇ ਵਿਦਿਆਰਥੀ ਵੱਡੀਆਂ ਮੱਲ੍ਹਾਂ ਮਾਰ ਰਹੇ ਹਨ, ਉਥੇ ਸਕੂਲ ਦੇ ਨਤੀਜੇ ਵੀ 100 ਫ਼ੀਸਦੀ ਆ ਰਹੇ ਹਨ ਜੋ ਕਿ ਸਕੂਲ ਅਤੇ ਸਾਰੇ ਅਧਿਆਪਕਾਂ ਲਈ ਬੜੇ ਮਾਣ ਵਾਲੀ ਗੱਲ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਸੈਨਿਕ ਸੀਨੀਅਰ ਸੈਕੰਡਰੀ ਸਕੂਲ ਸ਼ਹਿਜਾਦਾ ਖੁਰਦ ਵਿਖੇ ਕਰਵਾਉਣ |
ਪਿਛਲੀ ਖ਼ਬਰ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੰੂ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।